ਸਿੱਖ ਖਬਰਾਂ

ਸਾਕਾ ਨਕੋਦਰ 1986: ਸਿੱਖ ਸੰਗਤਾਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ

March 29, 2017 | By

ਅੰਮ੍ਰਿਤਸਰ: 4 ਫਰਵਰੀ 1986 ਨੂੰ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਅਤੇ ਸ਼ਹੀਦ ਹੋਣ ਵਾਲੇ ਚਾਰ ਸਿੱਖ ਨੌਜਵਾਨਾਂ ਜਿਨ੍ਹਾਂ ਵਿੱਚ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ, ਸ਼ਹੀਦ ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਸ਼ਹੀਦ ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਤੇ ਸ਼ਹੀਦ ਭਾਈ ਝਲਮਣ ਸਿੰਘ ਦੀ ਯਾਦ ‘ਚ ਕੱਲ੍ਹ 28 ਮਾਰਚ ਨੂੰ ਗੁਰਦੁਆਰਾ ਬੋਹੜਾਂ-ਵਾਲਾ ਪਿੰਡ ਲਿੱਤਰਾਂ (ਨਕੋਦਰ) ਨੇੜੇ ਜਲੰਧਰ ਵਿਖੇ ਉਨ੍ਹਾਂ ਦੀ 31ਵੀਂ ਯਾਦ ਨੂੰ ਸਮਰਪਿਤ ਸਮਾਗਮ ਆਯੋਜਿਤ ਕੀਤੇ ਗਏ।

Nakodar saka rememberce 2017

ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਬੁਲਾਰੇ ਕੰਵਰਪਾਲ ਸਿੰਘ

ਗੁਰਮਤਿ ਸਮਾਗਮ ‘ਚ ਸ਼ਰਧਾਂਜਲੀ ਦੇਣ ਲਈ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨਕੋਦਰ ਵਿੱਚ ਸ਼ਹੀਦ ਹੋਣ ਵਾਲੇ 4 ਸਿੱਖ ਨੌਜਵਾਨਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਦਲ ਖ਼ਾਲਸਾ ਅਤੇ ਸ਼ਹੀਦ ਪਰਿਵਾਰਾਂ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਗੁਰਦਵਾਰਾ ਬੋਹੜਾਂ ਵਾਲੇ ਵਿਖੇ ਜਾਰੀ ਕੀਤਾ ਗਿਆ ਅਤੇ ਸੰਗਤ ਵਿੱਚ ਵੰਡਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ਼ਿੰਗਾਰਾ ਸਿੰਘ ਲੋਹੀਆਂ, ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਹਰਪਾਲ ਸਿੰਘ ਚੀਮਾ, ਕੰਵਰਪਾਲ ਸਿੰਘ, ਪਰਮਜੀਤ ਸਿੰਘ ਟਾਂਡਾ, ਮਨਜੀਤ ਸਿੰਘ, ਹਰਜੋਤ ਸਿੰਘ, ਗੁਰਵਿੰਦਰ ਸਿੰਘ, ਬਲਦੇਵ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

SAKA NAKODAR 1986: TRIBUTES PAID TO MARTYRS by Sikh Sangat …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,