ਸਿਆਸੀ ਖਬਰਾਂ

ਸਿੱਖ ਜਥੇ ਨੂੰ ਰੋਕਣ ‘ਤੇ ਹਰਸਿਮਰਤ ਦੀ ‘ਚੁੱਪ’ ਬਾਦਲ ਪਰਿਵਾਰ ਦੀ ਪੰਥ ਪ੍ਰਤੀ ਸੋਚ ਦਰਸਾਉਂਦੀ ਹੈ: ਸਰਨਾ

July 2, 2017 | By

ਦਿੱਲੀ: ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਬਾਦਲ ਪਰਿਵਾਰ ਨਾਲ ਸਬੰਧਤ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਵੱਲੋਂ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਸਬੰਧੀ ਚੁੱਪੀ ਵੱਟ ਲਈ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਗੁਰਧਾਮਾਂ ਦੀ ਯਾਤਰਾ ਵਿੱਚ ਰੁਕਾਵਟ ਪਾਉਣਾ ਕੇਂਦਰ ਸਰਕਾਰ ਦੀ ਗਿਣੀ-ਮਿੱਥੀ ਸਾਜ਼ਿਸ਼ ਹੋ ਸਕਦੀ ਹੈ। ਉਨ੍ਹਾਂ ਦਿੱਲੀ ਕਮੇਟੀ ਤੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਭਾਜਪਾ ਸਰਕਾਰ ਕੋਲ ਆਪਣਾ ਰੋਸ ਜਤਾਉਣ।

(ਫਾਈਲ ਫੋਟੋ)

(ਫਾਈਲ ਫੋਟੋ)

ਜ਼ਿਕਰਯੋਗ ਹੈ ਪਿਛਲੇ ਇਕ ਮਹੀਨੇ ‘ਚ ਸਿੱਖ ਜਥੇ ਨੂੰ ਪਾਕਿਸਤਾਨ ਦਾ ਵੀਜ਼ਾ ਮਿਲਣ ਦੇ ਬਾਵਜੂਦ ਭਾਰਤ ਸਰਕਾਰ ਨੇ ਗੁਰਧਾਮਾਂ ਦੀ ਯਾਤਰਾ ‘ਤੇ ਨਹੀਂ ਜਾਣ ਦਿੱਤਾ।

ਸਬੰਧਤ ਖ਼ਬਰ:

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ: ਭਾਰਤ ਸਰਕਾਰ ਨੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,