ਖੇਤੀਬਾੜੀ » ਸਿਆਸੀ ਖਬਰਾਂ

ਪੰਜਾਬ ਦੇ ਕਿਸਾਨ ਕਰਜ਼ਿਆਂ ਅਤੇ ਵਿੱਤੀ ਸਥਿਤੀ ‘ਤੇ ਕੈਪਟਨ ਨੇ ਅਰੁਣ ਜੇਤਲੀ ਨਾਲ ਕੀਤੀ ਮੁਲਾਕਾਤ

July 20, 2017 | By

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਤੇ ਨਿੱਜੀ ਬੈਂਕਾਂ ਤੋਂ ਸੂਬੇ ਦੇ ਕਿਸਾਨਾਂ ਵੱਲੋਂ ਲਏ 6000 ਕਰੋੜ ਰੁਪਏ ਦੇ ਕਰਜ਼ੇ ਦਾ ਯਕਮੁਸ਼ਤ ਨਿਬੇੜਾ ਕਰਨ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ। ਕੇਂਦਰੀ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਨਿਬੇੜੇ ਨਾਲ ਮੁਸੀਬਤਾਂ ਵਿੱਚ ਘਿਰੇ ਸੂਬੇ ਦੇ 4.5 ਲੱਖ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਲੁੜੀਂਦੇ ਦਿਸ਼ਾ-ਨਿਰਦੇਸ਼ ਦੇ ਕੇ 6000 ਕਰੋੜ ਰੁਪਏ ਦਾ ਇਹ ਕਰਜ਼ਾ ਮਿਆਦੀ ਕਰਜ਼ੇ ਵਿੱਚ ਬਦਲਣ ਲਈ ਕੇਂਦਰੀ ਵਿੱਤ ਮੰਤਰੀ ਦੇ ਦਖਲ ਦੀ ਮੰਗ ਕੀਤੀ।

ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਗੁਲਦਸਤਾ ਦਿੰਦੇ ਹੋਏ (ਫਾਈਲ ਫੋਟੋ)

ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਗੁਲਦਸਤਾ ਦਿੰਦੇ ਹੋਏ (ਫਾਈਲ ਫੋਟੋ)

ਕੈਪਟਨ ਨੇ ਸੂਬੇ ਦਾ ਵਿੱਤੀ ਬੋਝ ਘਟਾਉਣ ਲਈ 31000 ਕਰੋੜ ਰੁਪਏ ਦੀ ਸੀ.ਸੀ.ਐਲ. ਨਾਲ ਸਬੰਧਤ ਕਰਜ਼ੇ ਦੇ ਨਿਬੇੜੇ ਦੇ ਮੁੱਦੇ ਬਾਰੇ ਵੀ ਵਿੱਤ ਮੰਤਰੀ ਨਾਲ ਵਿਚਾਰ ਵਟਾਂਦਰਾ ਕੀਤਾ।

ਮੁੱਖ ਮੰਤਰੀ ਨੇ ਇਸ ਮੁੱਦੇ ’ਤੇ ਜੇਤਲੀ ਨੂੰ ਕਮੇਟੀ ਬਣਾਉਣ ਦੀ ਬੇਨਤੀ ਕੀਤੀ। ਇਹ ਮੁੱਦਾ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੀ ਚੁੱਕਿਆ ਸੀ। ਕੈਪਟਨ ਨੇ ਕਿਹਾ ਕਿ 12500 ਕਰੋੜ ਰੁਪਏ ਦੇ ਨਗਦ ਹੱਦ ਕਰਜ਼ਾ (ਸੀ.ਸੀ.ਐਲ.) ’ਤੇ 18500 ਕਰੋੜ ਰੁਪਏ ਦਾ ਵਿਆਜ ਦਾ ਵਿਰਾਸਤੀ ਪਾੜਾ ਅਣਉਚਿਤ ਹੈ। ਇਸ ਅਨੁਸਾਰ ਸੂਬੇ ਨੂੰ ਅਗਲੇ 20 ਸਾਲ ਤੱਕ ਹਰ ਸਾਲ 270 ਕਰੋੜ ਰੁਪਏ ਦਾ ਭੁਗਤਾਨ ਕਰਨਾ ਪਵੇਗਾ ਜੋ ਸੂਬੇ ਦੀਆਂ ਭਲਾਈ ਸਕੀਮਾਂ ਦੀ ਕੀਮਤ ’ਤੇ ਕਰਨਾ ਪਵੇਗਾ।

ਸਬੰਧਤ ਖ਼ਬਰ:

ਖੇਤੀਬਾੜੀ ਕਰਜ਼ੇ ਮਾਫ ਕਰਨ ਦਾ ਕੋਈ ਇਰਾਦਾ ਨਹੀਂ: ਕੇਂਦਰ ਸਰਕਾਰ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,