August 9, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸੋਮਵਾਰ (7 ਅਗਸਤ) ਨੂੰ ਅੰਤ੍ਰਿੰਗ ਮੈਂਬਰ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਦੇ ਉਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਪਾਠੀ ਸਿੰਘਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਗਿਆ। ਇਹ ਮਾਮਲਾ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰਿਆ ਜਾਣਾ ਸੀ ਪਰ ਇਕੱਤਰਤਾ ਦੀ ਤਾਰੀਖ ਅੱਗੇ ਪੈਣ ਕਾਰਨ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਦੀ ਆਸ ‘ਤੇ ਮੰਗਾਂ ਮੰਨ ਲਈਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਇਕ ਸਬ-ਕਮੇਟੀ ਗਠਿਤ ਕੀਤੀ ਗਈ ਸੀ ਜਿਸਦੀ ਰਿਪੋਰਟ ਅਨੁਸਾਰ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪਾਠੀ ਸਿੰਘ ਸਿੱਖ ਕੌਮ ਦੀ ਜ਼ਿੰਮੇਵਾਰ ਤੇ ਸਤਿਕਾਰਤ ਸ਼੍ਰੇਣੀ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਵਿਚਾਰ ਕਰਨ ਉਪਰੰਤ ਇਸ ਸਬੰਧੀ ਦਫਤਰੀ ਆਦੇਸ਼ ਜਾਰੀ ਕੀਤੇ ਗਏ ਹਨ।
ਪਹਿਲਾਂ ਪਾਠੀ ਸਿੰਘਾਂ ਨੂੰ ਜਿਸ ਡਿਊਟੀ ਦੇ 600 ਰੁਪਏ ਮਿਲਦੇ ਸੀ, ਹੁਣ 800 ਰੁਪਏ ਮਿਲਿਆ ਕਰਨਗੇ। ਅਤੇ ਮੈਡੀਕਲ ਸਹੂਲਤ ਵੀ ਦਿੱਤੀ ਜਾਏਗੀ ਪਰ ਇਸ ਲਈ ਉਨ੍ਹਾਂ ਨੂੰ ਮਿਲਣ ਵਾਲੀ ਤਨਖਾਹ ਵਿਚੋਂ ਕਿਸ਼ਤ ਕੱਟੀ ਜਾਇਆ ਕਰੇਗੀ। ਸ਼੍ਰੋਮਣੀ ਕਮੇਟੀ ਕੋਲ ਸਮੁੱਚੇ ਪੰਜਾਬ ‘ਚ ਤਕਰੀਬਨ 8000 ਪਾਠੀ ਹਨ, ਜਿਨ੍ਹਾਂ ਵਿਚੋਂ 800 ਦਰਬਾਰ ਸਾਹਿਬ, 500 ਪਾਠੀ ਗੁਰਦੁਆਰਾ ਸ਼ਹੀਦਾਂ ਅਤੇ 150-150 ਗੁਰਦੁਆਰਾ ਬਾਬਾ ਬੁੱਢਾ ਸਾਹਿਬ ਅਤੇ ਗੁਰਦੁਆਰਾ ਬਾਬਾ ਬਕਾਲਾ ਵਿਖੇ ਹਨ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Related Topics: Badal Dal, kirpal singh badungar, Shiromani Gurdwara Parbandhak Committee (SGPC), Sikh News