October 18, 2017 | By ਸਿੱਖ ਸਿਆਸਤ ਬਿਊਰੋ
ਲੁਧਿਆਣਾ: 17 ਅਕਤੂਬਰ, 2017 (ਮੰਗਲਵਾਰ) ਨੂੰ ਲੁਧਿਆਣਾ ਦੇ ਕੈਲਾਸ਼ ਨਗਰ ‘ਚ ਆਰਐਸਐਸ ਆਗੂ ਰਵਿੰਦਰ ਗੋਸਾਈਂ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਕਤਲ ਕਰ ਦਿੱਤਾ ਸੀ। ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਆਰ.ਐਸ.ਐਸ. ਆਗੂ ਰਵਿੰਦਰ ਗੋਸਾਈਂ ਦੇ ਘਰ ਅੱਜ (18 ਅਕਤੂਬਰ) ਨੂੰ ਅਫਸੋਸ ਕਰਨ ਪਹੁੰਚੇ।
ਇਸ ਦੌਰਾਨ ਰਵਨੀਤ ਬਿੱਟੂ ਨੇ ਮੀਡੀਆ ਨਾਲ ਗੱਲ ਕਰਦਿਆਂ ਦੋਸ਼ ਲਾਇਆ ਕਿ ਇਸ ਹਮਲੇ ‘ਚ ਵਿਦੇਸ਼ੀ ਤਾਕਤਾਂ ਦਾ ਹੱਥ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਨੇ ਦਾਅਵਾ ਕੀਤਾ ਕਿ ਇਸ ਹਮਲੇ ਪਿੱਛੇ ਕੈਨੇਡਾ ਅਤੇ ਪਾਕਿਸਤਾਨ ‘ਚ ਬੈਠੇ ਲੋਕਾਂ ਦਾ ਹੱਥ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਜਿਵੇਂ ਬਾਦਲ ਦੇ ਰਾਜ ‘ਚ ਕਤਲ ਹੋ ਰਹੇ ਸਨ ਉਂਝ ਹੀ ਕਾਂਗਰਸ ਦੇ ਰਾਜ ‘ਚ ਹੋ ਰਹੇ ਹਨ। ਸੁਖਪਾਲ ਖਹਿਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੰਦਿਆਂ ਕਿਹਾ ਜੇ ਕੈਪਟਨ ਅਮਰਿੰਦਰ ਕੋਲ ਸਮਾਂ ਨਹੀਂ ਹੈ ਤਾਂ ਗ੍ਰਹਿ ਮੰਤਰਾਲਾ ਕਿਸੇ ਹੋਰ ਆਗੂ ਨੂੰ ਸੌਂਪ ਦੇਵੇ।
ਸਬੰਧਤ ਖ਼ਬਰ:
ਮੋਟਰਸਾਈਕਲ ਸਵਾਰਾਂ ਵਲੋਂ ਲੁਧਿਆਣਾ ‘ਚ ਆਰਐਸਐਸ ਆਗੂ ਰਵਿੰਦਰ (58) ਦਾ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ …
Related Topics: Aam Aadmi Party, BJP, Congress Government in Punjab 2017-2022, Hindu Groups, Punjab Police, ravinder gosain murder case, Ravneet Bittu, RSS, Sukhpal SIngh Khaira