ਖਾਸ ਖਬਰਾਂ » ਸਿਆਸੀ ਖਬਰਾਂ

ਬਾਦਲ, ਸੈਣੀ ਤੇ ਡੇਰਾ ਸਿਰਸਾ ਮੁਖੀ ਖਿਲਾਫ ਪਰਚਾ ਦਰਜ ਨਾ ਕੀਤਾ ਤਾਂ ਮੈਂ ਵਿਧਾਇਕੀ ਤੋਂ ਅਸਤੀਫਾ ਦੇਵਾਂਗਾ: ਫੂਲਕਾ

September 1, 2018 | By

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਐਚ.ਐਸ. ਫੂਲਕਾ ਨੇ ਐਲਾਨ ਕੀਤਾ ਹੈ ਕਿ ਜੇਕਰ ਕੈਪਟਨ ਸਰਕਾਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਅਤੇ ਡੇਰਾ ਸਿਰਸਾ ਮੁਖੀ ਵਿਰੁੱਧ 15 ਸਤੰਬਰ ਤੱਕ ਪਰਚਾ ਦਰਜ ਨਾ ਕੀਤਾ ਤਾਂ ਉਹ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ।

ਆਮ ਆਦਮੀ ਪਾਰਟੀ ਦੇ ਦਾਖਾ ਹਲਕੇ ਤੋਂ ਵਿਧਾਇਕ ਬਣੇ ਐਚ.ਐਸ. ਫੂਲਕਾ

ਪ੍ਰੈੱਸ ਕਲੱਬ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਫੂਲਕਾ ਨੇ ਕਿਹਾ ਕਿ ਵਿਧਾਨ ਸਭਾ ਅੰਦਰ ਕੈਪਟਨ ਸਰਕਾਰ ਦੇ 5 ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਕਾਰਵਾਈ ਦੀ ਮੰਗ ਕਰਨ ਲਈ ਲੰਮੇ-ਚੌੜੇ ਭਾਸ਼ਣ ਦਿੱਤੇ ਸਨ ਪਰ ਹੁਣ ਕੈਪਟਨ ਸਰਕਾਰ ਕਾਰਵਾਈ ਕਰਨ ਤੋਂ ਟਾਲਾ ਵੱਟ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,