February 11, 2023 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ – ਸਾਕਾ ਨਕੋਦਰ ਦੇ ਸ਼ਹੀਦਾਂ ਦਾ 37ਵਾਂ ਸ਼ਹੀਦੀ ਦਿਹਾੜਾ 12 ਫ਼ਰਵਰੀ ਨੂੰ ਫਰੀਮੌਂਟ, ਕੈਲੀਫ਼ੋਰਨੀਆ ਵਿਖੇ ਮਨਾਇਆ ਜਾ ਰਿਹਾ ਹੈ।
ਪ੍ਰਬੰਧਕਾਂ ਨੇ ਦੱਸਿਆ ਕਿ 10 ਫ਼ਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਫਰੀਮੌਂਟ, ਕੈਲੀਫ਼ੋਰਨੀਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ 12 ਫ਼ਰਵਰੀ ਦਿਨ ਐਤਵਾਰ ਨੂੰ ਸਵੇਰੇ 10 ਵਜੇ ਭੋਗ ਉਪਰੰਤ ਕਥਾ ਵਾਚਕ, ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਵੱਲੋਂ ਕਥਾ ਅਤੇ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸ਼ਹੀਦੀ ਸਭਾ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।
ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਿਚ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਪੰਥ ਦੇ ਮਾਣ ਮੱਤੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਸ਼ਹੀਦ ਭਾਈ ਝਿਲਮਣ ਸਿੰਘ ਜੀ ਗੋਰਸੀਆਂ ਅਤੇ ਸ਼ਹੀਦ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਫਰੀਮੌਂਟ, ਕੈਲੀਫ਼ੋਰਨੀਆ ਵਿਖੇ 37ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋ ਰਹੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਸ਼ਹੀਦੀ ਸਮਾਗਮਾਂ ‘ਚ ਪ੍ਰਬੰਧਕਾਂ ਨੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
Related Topics: Bhai Ravinder Singh Littran, Nakodar Killings 1986, Saka Nakodar, Saka Nakodar (4 February 1986), Sikh News USA, Sikhs in USA