ਸਿੱਖ ਖਬਰਾਂ

ਜੱਥੇਦਾਰ ਅਕਾਲ ਤਖਤ ਸਾਹਿਬ ਨੇ ਸ਼ਹੀਦੀ ਸਮਾਗਮ ਮੌਕੇ ਹੋਏ ਝਗੜੇ ‘ਚੋ ਮਾਨ ਨੂੰ ਦਿੱਤੀ ਕਲੀਨ ਚਿੱਟ

June 7, 2014 | By

ਅੰਮਿ੍ਤਸਰ (6 ਜੂਨ 2014): 6 ਜੂਨ ਨੂੰ ਵਾਪਰੀ ਮੰਦਭਾਗੀ ਘਟਨਾ ਬਾਰੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਕੁਝ ਸ਼ਰਾਰਤੀ ਵਿਅਕਤੀਆਂ ਵੱਲੋਂ ਕੀਤੀ ਗਈ ਕਾਰਵਾਈ ਨਾਲ ਸ਼ਰਧਾਂਜਲੀ ਸਮਾਗਮ ਵਿੱਚ ਇਹ ਸਥਿਤੀ ਪੈਦਾ ਹੋਈ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਕੰਪਲੈਕਸ ‘ਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਅਤੇ ਸਮੁੱਚੀ ਘਟਨਾ ਦੀ ਰਿਕਾਰਡਿੰਗ ਇਨ੍ਹਾਂ ਕੈਮਰਿਆਂ ਵਿੱਚ ਕੈਦ ਹੈ, ਜਿਸ ਨੂੰ ਦੇਖ ਕੇ ਪਤਾ ਲਾਇਆ ਜਾਵੇਗਾ ਕਿ ਇਸ ਘਟਨਾ ਲਈ ਕੌਣ ਜ਼ਿੰਮੇਵਾਰ ਹੈ।

ਜ਼ਿਕਰਯੋਗ ਹੈ ਕਿ ਸ਼੍ਰੀ ਦਰਬਾਰ ਸਾਹਿਬ ‘ਤੇ ਜੂਨ 1984 ਵਿੱਚ ਭਾਰਤੀ ਫੋਜ ਵੱਲੋਂ ਇੰਦਰਾ ਗਾਂਧੀ ਦੇ ਹੁਕਮ ਨਾਲ ਕੀਤੇ ਹਮਲੇ ਦੂ 30 ਵੀਂ ਵਰੇਗੰਢ ਮੌਕੇ ਸ਼ਹੀਦ ਸਿੰਘਾਂ ਅਤੇ ਹਮਲੇ ਸਮੇਂ ਮਾਰੇ ਗਏ ਨਿਰਦੋਸ਼ ਸ਼ਰਧਾਲੂਆਂ ਨੂੰ ਸ਼ਰਧਾਜਲੀ ਭੇਂਟ ਕਰਨ ਲਈ ਹੋਏ ਸਮਾਗਮ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਝਗੜੇ, ਜਿਸ ਵਿੱਚ 6 ਵਿਅਕਤੀ ਜ਼ਖਮੀ ਹੋ ਗਏ ਸਨ ।

ਅਜੀਤ ਅਖਬਾਰ ਅਨੁਸਾਰ ਸ਼ੋ੍ਰਮਣੀ ਕਮੇਟੀ ਵੱਲੋਂ ਮਾਨ ਧੜੇ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਇਹ ਘਟਨਾ ਵਾਪਰੀ, ਉਸ ਵੇਲੇ ਸਿਮਰਨਜੀਤ ਸਿੰਘ ਮਾਨ ਉਥੋਂ ਜਾ ਚੁੱਕੇ ਸਨ।

ਉਨ੍ਹਾਂ ਇਨ੍ਹਾਂ ਦੋਸ਼ਾਂ ਦਾ ਵੀ ਖੰਡਨ ਕੀਤਾ ਕਿ ਝੜਪ ਦੌਰਾਨ ਅਕਾਲ ਤਖ਼ਤ ‘ਤੇ ਰੱਖੇ ਹੋਏ ਇਤਿਹਾਸਕ ਸ਼ਸਤਰਾਂ ਦੀ ਵੀ ਵਰਤੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਿਸ ਥਾਂ ‘ਤੇ ਇਤਿਹਾਸਕ ਸ਼ਸਤਰ ਸੁਸ਼ੋਭਿਤ ਕੀਤੇ ਹੋਏ ਹਨ, ਉਥੇ ਬਣੇ ਜੰਗਲੇ ਨੂੰ ਤਾਲਾ ਲੱਗਾ ਹੋਇਆ ਹੈ, ਇਸ ਲਈ ਇਤਿਹਾਸਕ ਸ਼ਸਤਰਾਂ ਦੀ ਦੁਰਵਰਤੋਂ ਨਹੀਂ ਹੋਈ ਹੈ।

ਟਾਸਕ ਫੋਰਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਜਾਇਜ਼ ਕਰਾਰ ਦਿੰਦਿਆਂ ਜਥੇਦਾਰ ਨੇ ਕਿਹਾ ਕਿ ਜੇਕਰ ਸ਼ੋ੍ਰਮਣੀ ਕਮੇਟੀ ਦੀ ਟਾਸਕ ਫੋਰਸ ਹੁੱਲੜਬਾਜ਼ਾਂ ਨੂੰ ਨਾ ਰੋਕਦੀ ਤਾਂ ਉਹ ਅਕਾਲ ਤਖ਼ਤ ਉਪਰ ਹੋਰ ਵੀ ਨੁਕਸਾਨ ਕਰ ਸਕਦੇ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,