ਸਿੱਖ ਖਬਰਾਂ

ਚਿੱਠੀਸਿੰਘਪੁਰਾ ਕਤਲੇਆਮ ਵਰਗੀ ਘਟਨਾ ਤੋਂ ਬਚਣ ਲਈ ਸਿੱਖ ਜੱਥੇਬੰਦੀ ਨੇ ਕਸ਼ਮੀਰ ਦੇ ਸਿੱਖਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ

January 23, 2015 | By

ਸ੍ਰੀਨਗਰ (22 ਜਨਵਰੀ, 2015): ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਦੀ 26 ਜਨਵਰੀ ਨੂੰ ਭਾਰਤ ਫੇਰੀ ਦੇ ਮੱਦੇਨਜ਼ਰ ਇੱਕ ਸਿੱਖ ਜੱਥੇਬੰਦੀ ਨੇ ਕਸ਼ਮੀਰ ਦੇ ਸਿੱਖਾਂ ਨੂੰ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ ਤਾਂ ਕਿ 2000 ਵਰਗੇ ਸਿੱਖ ਕਤਲੇਆਮ ਤੋਂ ਬਚਿਆ ਜਾ ਸਕੇ।

ਸਿੱਖ ਜਥੇਬੰਦੀ ਨੇ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਫੇਰੀ ਤੋਂ ਪਹਿਲਾਂ ਵਾਦੀ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਨੂੰ ਅਸਫ਼ਲ ਬਣਾਉਣ ਲਈ ਚੌਕਸ ਰਹਿਣ ਲਈ ਕਿਹਾ ਹੈ।

APSCC1

ਆਲ ਪੀਪਲਜ਼ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਜਗਮੋਹਨ ਸਿੰਘ ਰੈਣਾ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ (ਫਾਈਲ ਫੋਟੋ)

ਆਲ ਪੀਪਲਜ਼ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਜਗਮੋਹਨ ਸਿੰਘ ਰੈਣਾ ਨੇ ਕਿਹਾ ਕਿ ਖਦਸ਼ਾ ਹੈ ਕਿ ਆਮ ਲੋਕਾਂ ਵਿੱਚ ਖ਼ੌਫ ਪੈਦਾ ਕਰਨ ਲਈ ਕੁਝ ਸਵਾਰਥੀ ਅਨਸਰ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਉਨ੍ਹਾਂ ਨੇ ਸਿੱਖਾਂ ਨੂੰ ਚੌਕਸ ਰਹਿਣ ਲਈ ਕਿਹਾ ਤਾਂ ਕਿ ਕਸ਼ਮੀਰ ਵਿੱਚ ਕਿਸੇ ਕਿਸਮ ਦੀ ਬੇਚੈਨੀ ਨਾ ਫੈਲ ਸਕੇ।

ਉਨ੍ਹਾਂ ਕਿਹਾ ਕਿ ਇਸ ਵੇਲੇ ਵਾਦੀ ’ਚ ਘੱਟ ਗਿਣਤੀਆਂ ਤੇ ਵੱਧ ਗਿਣਤੀਆਂ ਅਮਨ-ਅਮਾਨ ਨਾਲ ਰਹਿ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਮਾਰਚ 2000 ਵਿੱਚ ਅਮਰੀਕੀ ਰਾਸ਼ਟਰਪਤੀ ਬਿੱਲ ਕਲਿੰਟਨ ਦੀ ਭਾਰਤ ਫੇਰੀ ਸਮੇਂ ਅਨੰਤਨਾਗ ਦੇ ਚਿੱਠੀ ਸਿੰਘਪੁਰਾ ’ਚ 35 ਸਿੱਖ ਮਾਰ ਦਿੱਤੇ ਗਏ ਸਨ। ਅਜੇ ਤੱਕ ਭਾਰਤ ਸਰਕਾਰ ਨੇ ਇਸ ਭਿਆਨਕ ਘਟਨਾ ਦੀ ਜਾਂਚ ਤੱਕ ਦੇ ਹੁਕਮ ਨਹੀਂ ਦਿੱਤੇ ਅਤੇ ਇਸ ਕਤਲੇਆਮ ਬਾਰੇ ਸੱਚ ਸਾਹਮਣੇ ਨਹੀਂ ਆ ਰਿਹਾ।

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ ਨੇ ਬਾਅਦ ਵਿੱਚ ਆਪਣੀ ਕਿਤਾਬ ਵਿੱਚ ਦੁੱਖ ਪ੍ਰਗਟ ਕਰਦਿਆਂ ਲਿਖਿਆ ਸੀ ਕਿ ਉਸਦੀ ਭਾਰਤ ਯਾਤਰਾ ਦੇ ਕਾਰਣ ਨਿਰਦੋਸ਼ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,