ਸੰਤ ਅਤਰ ਸਿੰਘ ਜੀ (ਮਸਤੂਆਣਾ ਸਾਹਿਬ) ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ ।
February 28, 2023 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ :- ਸਿੱਖ ਜਥਾ ਮਾਲਵਾ ਦੇ ਉੱਦਮ ਅਤੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਸਦਕਾ ਅੱਜ ਗੁਰਦੁਆਰਾ ਅਕਾਲ ਬੁੰਗਾ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।
ਸਮਾਗਮ ਦੌਰਾਨ ਭਾਈ ਜਗਤਾਰ ਸਿੰਘ ਦੇ ਜਥੇ ਅਤੇ ਬੀਬੀ ਕਮਲਪ੍ਰੀਤ ਕੌਰ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ‘
ਰਾਜ ਜੋਗੀ’ ਕਿਤਾਬ ਦੇ ਲੇਖਕ ਭਾਈ ਹਰਪ੍ਰੀਤ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੰਤ ਅਤਰ ਸਿੰਘ ਜੀ ਦੇ ਜੀਵਨ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਮੌਜੂਦਾ ਸਮੇਂ ਵਿੱਚ ਓਹਨਾ ਦੇ ਜੀਵਨ ਤੋਂ ਸੇਧ ਲੈਣ ਦੀ ਗੱਲ ਕੀਤੀ।
ਹਰਪ੍ਰੀਤ ਸਿੰਘ ਲੌਂਗੋਵਾਲ ਸੰਗਤਾਂ ਨਾਲ ਵਿਚਾਰ ਸਾਂਝੇ ਕਰਦੇ ਹੋਏ
ਭਾਈ ਅਮਨਪ੍ਰੀਤ ਸਿੰਘ ਵੱਲੋਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸੰਤ ਅਤਰ ਸਿੰਘ ਜੀ ਵੱਲੋਂ ਸ਼ੁਰੂ ਕਰਵਾਏ ਵਿਦਿਅਕ ਅਦਾਰਿਆਂ ਵਿਚ ਪੜ੍ਹਾਈ ਅਤੇ ਸੰਸਥਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਬਾਬਤ ਆਪਣੀ ਗੱਲਬਾਤ ਰੱਖੀ। ਭਾਈ ਮਲਕੀਤ ਸਿੰਘ ਭਵਾਨੀਗੜ੍ਹ ਵੱਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਮੌਜੂਦਾ ਸਮੇਂ ਵਿੱਚ ਸਿੱਖਾਂ ਦੇ ਆਪਸ ਵਿੱਚ ਵਧ ਰਹੇ ਪਾੜੇ ਦਾ ਜਿਕਰ ਕਰਦਿਆਂ ਸਿੱਖਾਂ ਦੇ ਆਗੂ ਚੁਣਨ ਅਤੇ ਫੈਸਲੇ ਕਰਨ ਦੇ ਤਰੀਕੇ ਬਾਰੇ ਦੱਸਿਆ ਅਤੇ ਇਸ ਵੱਲ ਨੂੰ ਪਰਤਣ ਲਈ ਕਿਹਾ।
ਭਾਈ ਮਲਕੀਤ ਸਿੰਘ ਭਵਾਨੀਗੜ੍ਹ ਆਈ ਸੰਗਤ ਦਾ ਧੰਨਵਾਦ ਕਰਦੇ ਹੋਏ
ਇਸ ਦੇ ਨਾਲ ਹੀ ਸੰਗਤ ਨੂੰ ਸੰਤਾਂ ਦੇ ਬਰਸੀ ਸਮਾਗਮਾਂ ਵੇਲੇ ਮਹੌਲ ਵਿੱਚ ਲੋੜੀਂਦੀ ਤਬਦੀਲੀ ਕਰਨ ਲਈ ਜਥੇ ਵੱਲੋਂ ਸ਼ੁਰੂ ਕੀਤੀ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਗਈ।
ਸਮਾਗਮ ਦੌਰਾਨ ਸੰਗਰੂਰ ਦੇ ਨੇੜਲੇ ਪਿੰਡਾਂ ਤੋਂ ਸੰਗਤਾਂ ਨੇ ਹਾਜਰੀ ਭਰੀ।ਸ
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:
ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।
Related Topics: Bhai Harpreet Singh Longowal, Malkeet Singh Bhawanigarh, Sant Atar Singh Mastuana, Sikh Jatha Malwa