ਵੀਡੀਓ » ਸਿਆਸੀ ਖਬਰਾਂ » ਸਿੱਖ ਖਬਰਾਂ

ਸਿੱਖ ਬੁੱਧੀਜੀਵੀ ਭਾਈ ਅਜਮੇਰ ਸਿੰਘ ਵਲੋਂ ਡਾ. ਧਰਮਵੀਰ ਗਾਂਧੀ ਨੂੰ ਸਿੱਧਾ ਸਵਾਲ (ਵੀਡੀਓ)

August 28, 2016 | By

 

ਪਟਿਆਲਾ ਤੋਂ ਸੰਸਦ ਅਤੇ ਲੰਮੇ ਸੰਮੇਂ ਤੋਂ ਸਮਾਜ ਸੇਵਾ ਕਰ ਰਹੇ ਡਾ. ਧਰਮਵੀਰ ਗਾਂਧੀ ਨੇ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ 23 ਅਗਸਤ, 2016 ਨੂੰ ਇਕ ਪ੍ਰੈਸ ਕਾਨਫਰੰਸ ਕਰਕੇ ਇਕ ਨਵੇਂ ਰਾਜਨੀਤਕ ਮੰਚ ਦਾ ਐਲਾਨ ਕੀਤਾ ਗਿਆ। ਇਸ ਪ੍ਰੈਸ ਕਾਨਫਰੰਸ ‘ਚ ਡਾ. ਗਾਂਧੀ ਨੇ ਭਾਰਤ ਅਤੇ ਭਾਰਤੀ ਉਪ ਮਹਾਂਦੀਪ ਦੀ ਰਾਜਨੀਤੀ ਦੇ ਸੁਭਾਅ ਬਾਰੇ ਕੁਝ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਭਾਰਤੀ ਉਪ ਮਹਾਂਦੀਪ ਬਹੁ-ਕੌਮੀ, ਬਹੁ-ਸਭਿਆਚਾਰਕ, ਬਹੁ-ਭਾਸ਼ਾਈ, ਬਹੁ-ਨਸਲੀ ਖਿੱਤਾ ਹੈ। ਡਾ. ਗਾਂਧੀ ਨੇ ਇਹ ਵੀ ਕਿਹਾ ਕਿ ਭਾਰਤੀ ਸੰਸਦ ਇਸ ਬਹੁ-ਕੌਮੀ, ਬਹੁ-ਭਾਸ਼ਾਈ ਸਭਿਆਚਾਰ ਦਾ ਪ੍ਰਤੀਕ ਹੈ, ਕਿਉਂਕਿ ਇਸ ਖਿੱਤੇ ਦੇ ਹਰ ਹਿੱਸੇ ‘ਚੋਂ ਨੁਮਾਇੰਦੇ ਚੁਣ ਕੇ ਇਥੇ ਆਉਂਦੇ ਹਨ। ਸਿੱਖ ਵਿਦਵਾਨ ਭਾਈ ਅਜਮੇਰ ਸਿੰਘ ਨੇ ਡਾ. ਗਾਂਧੀ ਨੂੰ ਇਸ ਸਬੰਧੀ ਕੁਝ ਸਵਾਲ ਕੀਤੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , ,