ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਸੋਮਵਾਰ ਮੋਹਾਲੀ ਅਤੇ ਲਹਿਰਾਗਾਗਾ ਵਿਧਾਨ ਸਭਾ ਹਲਕਿਆਂ ਲਈ ਦੋ ਉਮੀਦਵਾਰਾਂ ਦੇ ਨਾਮ ਦਾ ਐਲਾਨ ਕਰ ਦਿੱਤਾ।
ਗੁਰਪ੍ਰੀਤ ਸਿੰਘ ਵੜੈਚ ਨੇ ਉਮੀਦਵਾਰਾਂ ਦੇ ਨਾਮ ਐਲਾਨ ਕਰਦੇ ਹੋਏ ਦੱਸਿਆ ਕਿ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਜਸਵੀਰ ਸਿੰਘ ਕੁਦਾਨੀ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਹਨ।
ਨਰਿੰਦਰ ਸਿੰਘ ਸ਼ੇਰਗਿੱਲ (ਸੰਪਰਕ ਨੰਬਰ- 99150-10000) ਦੀ ਉਮਰ 48 ਸਾਲ ਹੈ। ਉਹ ਪੋਸਟ ਗ੍ਰੇਜੂਏਟ, ਬੀ.ਏ ਆਨਰ ਅਤੇ ਐਮ.ਏ (ਇਕਨੋਮਿਕਸ) ਹਨ। ਸ਼ੇਰਗਿੱਲ ਇਕ ਪ੍ਰਗਤੀਸ਼ੀਲ ਕਿਸਾਨ ਵਜੋਂ ਪਹਿਚਾਣ ਰੱਖਦੇ ਹਨ ਅਤੇ ਪਿੰਡ ਝੀਂਗਰਾ ਕਲਾਂ ਦੇ ਸਾਬਕਾ ਸਰਪੰਚ ਰਹਿ ਚੁੱਕੇ ਹਨ। ਸ਼ੇਰਗਿੱਲ ਲੋਕ ਸਭਾ ਚੋਣਾਂ ਤੋਂ ਪਹਿਲਾਂ 2014 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ।
ਜਸਵੀਰ ਸਿੰਘ ਕੁਦਾਨੀ (ਸੰਪਰਕ ਨੰਬਰ- 94177-90000) ਦੀ ਉਮਰ 41 ਸਾਲ ਹੈ। ਉਹ ਪੇਸ਼ੇ ਤੋਂ ਕਿਸਾਨ ਹਨ ਅਤੇ ਉਹ 2016 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਗੁਰਪ੍ਰੀਤ ਸਿੰਘ ਵੜੈਚ (ਘੁੱਗੀ) ਨੇ ਦੱਸਿਆ ਕਿ ਜਸਵੀਰ ਸਿੰਘ ਪਾਰਟੀ ਵਿਚ ਇਕ ਸਰਗਰਮ ਵਲੰਟੀਅਰ ਹਨ ਅਤੇ ਪੂਰੀ ਮਿਹਨਤ ਅਤੇ ਲਗਨ ਨਾਲ ਪਾਰਟੀ ਲਈ ਕੰਮ ਕਰ ਰਹੇ ਹਨ।
ਇਸ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ: