January 29, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮਜੀਠਾ ਤੋਂ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਜੀਠਾ ਵਿਖੇ ਕਾਂਗਰਸ ਰੈਲੀ ਦੌਰਾਨ ਬਿਕਰਮ ਮਜੀਠੀਆ ਦਾ ਨਾਮ ਇਕ ਵਾਰ ਵੀ ਨਾ ਲੈਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਸ ਤੋਂ ਕਾਂਗਰਸੀਆਂ ਅਤੇ ਅਕਾਲੀਆਂ ਦੀ ਮਿਲੀਭੁਗਤ ਜਗਜਾਹਿਰ ਹੁੰਦੀ ਹੈ।
ਪ੍ਰੈਸ ਨੂੰ ਜਾਰੀ ਬਿਆਨ ਵਿਚ ਸ਼ੇਰਗਿੱਲ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਨਸ਼ਾ ਮੁਕਤ ਕਰਨ ਸੰਬੰਧੀ ਵੱਡੇ-ਵੱਡੇ ਬਿਆਨ ਦੇ ਰਹੇ ਹਨ ਪਰ ਪੰਜਾਬ ਵਿਚ ਨਸ਼ੇ ਦੇ ਤਸ਼ਕਰ ਬਿਕਰਮ ਮਜੀਠੀਆ ਖਿਲਾਫ ਇਕ ਸ਼ਬਦ ਵੀ ਨਾ ਬੋਲਣਾ ਉਨ੍ਹਾਂ ਦੀ ਨਸ਼ਾ ਖਤਮ ਕਰਨ ਦੇ ਦਾਅਵੇ ਦੀ ਫੂਕ ਕੱਢਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲੋਂ ਬਿਕਰਮ ਮਜੀਠੀਆ ਅਤੇ ਨਸ਼ੇ ਦੇ ਧੰਦੇ ਵਿਚ ਗੜੁੱਚ ਹੋਰ ਅਕਾਲੀ ਆਗੂਆਂ ਖਿਲਾਫ ਕਾਰਵਾਈ ਦੀ ਉਮੀਦ ਰੱਖਣਾ ਮੁਰਖਤਾ ਹੈ। ਆਪ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੋਟਾਂ ਪ੍ਰਾਪਤ ਕਰਨ ਲਈ ਨਸ਼ੇ ਦੇ ਮੁੱਦੇ ਉਤੇ ਫਾਲਤੂ ਬਿਆਨਬਾਜ਼ੀ ਕਰ ਰਹੇ ਹਨ ਪਰ ਸਚਾਈ ਇਹ ਹੈ ਕਿ ਉਨ੍ਹਾਂ ਨੇ ਮਜੀਠੀਏ ਨੂੰ ਨਸ਼ੇ ਤਸਕਰੀ ਦੇ ਕੇਸ ਵਿਚ ਸੀਬੀਆਈ ਜਾਂਚ ਤੋਂ ਬਚਾਇਆ ਸੀ।
ਸ਼ੇਰਗਿੱਲ ਨੇ ਕਿਹਾ ਕਿ ਹੁਣ ਇਹ ਜਗਜਾਹਿਰ ਹੈ ਕਿ ਅਕਾਲੀ ਅਤੇ ਕਾਂਗਰਸੀ ਪੰਜਾਬ ਵਿਚ ਚੋਣਾਂ ਮਿਲਕੇ ਲੜ ਰਹੇ ਹਨ। ਦੋਵਾਂ ਪਾਰਟੀਆਂ ਦੇ ਆਗੂ ਇਕ ਦੂਸਰੇ ਨੂੰ ਆਪਣੇ ਸਿਆਸੀ ਹਿੱਤਾਂ ਅਤੇ ਸੱਤਾ ਪ੍ਰਾਪਤੀ ਲਈ ਬਚਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਤਬਦੀਲੀ ਚਾਹੁੰਦਾ ਹੈ ਅਤੇ ਆਮ ਆਦਮੀ ਪਾਰਟੀ ਅਜਿਹਾ ਕਰਨ ਦੇ ਕਾਬਿਲ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 2017 ਵਿਚ ਭਾਰੀ ਬਹੁਮਤ ਨਾਲ ਜਿੱਤ ਕੇ ਆਮ ਲੋਕਾਂ ਦੀ ਸਰਕਾਰ ਬਣਾਏਗੀ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Aam Aadmi Party Targets Rahul Gandhi and Congress for Not Targeting Bikram Majithia …
Related Topics: Aam Aadmi Party, Badal Dal, Captain Amrinder Singh Government, Congress Government in Punjab 2017-2022, Drugs Abuse and Drugs Trafficking in Punjab, Himmat SIngh Shergill, Punjab Elections 2017 (ਪੰਜਾਬ ਚੋਣਾਂ 2017), Punjab Polls 2017, Rahul Gandhi