Site icon Sikh Siyasat News

ਫੂਲਕਾ ਵਲੋਂ ਟਾਈਟਲਰ, ਸੱਜਣ ਕੁਮਾਰ ਦੀ ਗ੍ਰਿਫਤਾਰੀ ਦੀ ਮੰਗ; ਸੀ.ਬੀ.ਆਈ. ਵੱਲੋਂ ਟਾਈਟਲਰ ਤੋਂ ਪੁੱਛਗਿੱਛ

ਨਵੀਂ ਦਿੱਲੀ: 1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ ‘ਚ ਸੀ.ਬੀ.ਆਈ. ਨੇ 22 ਨਵੰਬਰ ਨੂੰ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਤੋਂ 4 ਘੰਟੇ ਪੁੱਛਗਿੱਛ ਕੀਤੀ ਹੈ। ਜਾਂਚ ਏਜੰਸੀ ਸਾਹਮਣੇ ਪੇਸ਼ ਹੋਏ ਟਾਈਟਲਰ ਨੇ ਪੁੱਛਗਿੱਛ ਦੌਰਾਨ ਕਤਲੇਆਮ ‘ਚ ਆਪਣੀ ਕੋਈ ਵੀ ਭੂਮਿਕਾ ਹੋਣ ਤੋਂ ਇਨਕਾਰ ਕੀਤਾ ਹੈ।

ਸੀ.ਬੀ.ਆਈ. ਦੇ ਅਧਿਕਾਰੀਆਂ ਨੇ ਦੱਸਿਆ ਕਿ ਟਾਈਟਲਰ ਖ਼ਿਲਾਫ ਇਸ ਮਾਮਲੇ ਦੇ ਮੁੱਖ ਗਵਾਹ ਦੇ ਕੈਨੇਡਾ ‘ਚ ਰਹਿੰਦੇ ਬੇਟੇ ਨਰਿੰਦਰ ਸਿੰਘ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਸੀ ਪਰ ਉਸਨੇ ਜਾਂਚ ‘ਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਹ ਮਾਮਲਾ ਉੱਤਰੀ ਦਿੱਲੀ ਦੇ ਪੁਲਬੰਗਸ਼ ਗੁਰੂਦੁਆਰੇ ‘ਚ 1 ਨਵੰਬਰ ਨੂੰ ਹੋਈ ਹਿੰਸਾ ਨਾਲ ਸੰਬੰਧਿਤ ਹੈ ਜਿਥੇ 3 ਸਿੱਖ ਬਾਦਲ ਸਿੰਘ, ਠਾਕੁਰ ਸਿੰਘ ਤੇ ਗੁਰਬਚਨ ਸਿੰਘ ਕਤਲ ਹੋਏ ਸਨ। 2007 ਤੋਂ ਲੈਕੇ ਹੁਣ ਜਾਂਚ ਏਜੰਸੀ 3 ਵਾਰ ਇਸ ਮਾਮਲੇ ਦੀ ਕਲੋਜ਼ਰ ਰਿਪੋਰਟ ਸੌਂਪ ਚੁੱਕੀ ਹੈ। ਸੀ.ਬੀ.ਆਈ. ਨੇ ਵਿਸ਼ੇਸ਼ ਅਦਾਲਤ ਤੋਂ ਇਸ ਮਾਮਲੇ ਦੀ ਜਾਂਚ ਪੂਰੀ ਕਰਨ ਲਈ 4 ਮਹੀਨੇ ਦਾ ਸਮਾਂ ਮੰਗਿਆ ਹੈ।

ਖੱਬਿਓਂ ਸੱਜੇ: ਗੁਲਸ਼ਨ ਛਾਬੜਾ, ਵਕੀਲ ਹਰਵਿੰਦਰ ਸਿੰਘ ਫੂਲਕਾ ਅਤੇ ਕੰਵਰ ਸੰਧੂ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲ ਕਰਦੇ ਹੋਏ

ਆਮ ਆਦਮੀ ਪਾਰਟੀ ਦੇ ਆਗੂ ਅਤੇ ਸੁਪਰੀਮ ਕੋਰਟ ਦੇ ਵਕੀਲ ਐਚ. ਐਸ. ਫੂਲਕਾ ਨੇ ਵੀਰਵਾਰ ਨੂੰ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ 1984 ਸਿੱਖ ਕਤਲੇਆਮ ‘ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਦੀ ਭੂਮਿਕਾ ਲਈ ਉਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।

ਸੰਬੰਧਤ ਖ਼ਬਰ:

AAP leader H S Phoolka demands immediate arrest of Jagdish Tytler & Sajjan Kumar …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version