ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਆਮ ਆਦਮੀ ਪਾਰਟੀ 28 ਸਤੰਬਰ ਤੋਂ ਸ਼ੁਰੂ ਕਰੇਗੀ ‘ਇਨਸਾਫ ਮਾਰਚ’

September 27, 2016 | By

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਬਾਦਲ ਸਰਕਾਰ ਦੁਆਰਾ ਲੋਕਾਂ ਸੁਰੱਖਿਆ ਮੁਹੱਇਆ ਕਰਵਾਉਣ ਵਿਚ ਅਸਫਲ ਰਹਿਣ ‘ਤੇ ਉਸਦੀ ਕੜੀ ਅਲੋਚਨਾ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਭਾਰੀ ਜਰਨੈਲ ਸਿੰਘ ਅਤੇ ਲੀਗਲ ਵਿੰਗ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਹਰ ਰੋਜ਼ ਅਖਬਾਰਾਂ ਵਿਚ ਛਪ ਰਹੀਆਂ ਅਪਰਾਧ ਦੀਆਂ ਖਬਰਾਂ ਪੰਜਾਬ ਦੀ ਅਸਲ ਹਾਲਤ ਬਿਆਨ ਕਰਦੀਆਂ ਹਨ।

ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ‘ਚ ਸੰਪੂਰਨ ਤੌਰ ‘ਤੇ ਜੰਗਲ ਰਾਜ ਹੈ ਅਤੇ ਅਕਾਲੀ ਵਰਕਰ ਸ਼ਰੇਆਮ ਲੋਕਾਂ ਉਤੇ ਅਤਿਆਚਾਰ ਕਰ ਰਹੇ ਹਨ। ਪੁਲਿਸ ਦੋਸ਼ੀਆਂ ਨੂੰ ਫੜਨ ਦੀ ਥਾਂ ਉਨਾਂ ਨੂੰ ਬਚਾਉਣ ਵਿਚ ਲੱਗੀ ਹੋਈ ਹੈ।

ਉਨਾਂ ਕਿਹਾ ਕਿ ਭਗਤ ਸਿੰਘ ਦੇ ਜਨਮ ਦਿਹਾੜੇ 28 ਸਤੰਬਰ ਤੋਂ ਆਮ ਆਦਮੀ ਪਾਰਟੀ ਪੰਜਾਬ ਭਰ ਵਿਚ ‘ਇਨਸਾਫ ਮਾਰਚ’ ਸ਼ੁਰੂ ਕਰੇਗੀ। ਜਲੰਧਰ ਨੇੜੇ ਕਿਸ਼ਨਗੜ ਵਿਚ ਇਕ ਵਪਾਰੀ ਵਲੋਂ ਪਰਿਵਾਰ ਸਮੇਤ ਆਤਮ ਹੱਤਿਆ ਕਰਨ ਦੇ ਮਾਮਲੇ ਬਾਰੇ ਬੋਲਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੀੜਿਤ ਫਾਇਨਾਂਸਰ ਦੁਆਰਾ ਵਾਰ-ਵਾਰ ਧਮਕਾਇਆ ਜਾ ਰਿਹਾ ਸੀ ਕਿ ਜੇਕਰ ਉਹ ਉਸਦੇ ਪੈਸੇ ਨਹੀਂ ਮੋੜਦਾ ਤਾਂ ਉਸਦੀ ਧੀ ਅਗਵਾਹ ਕਰ ਲਈ ਜਾਵੇਗੀ। ਜਦਕਿ ਮ੍ਰਿਤਕ ਵਲੋਂ ਲਿਖੇ ਖੁਦਕਸ਼ੀ ਨੋਟ ਵਿਚ ਉਸਨੇ ਲਿਖਿਆ ਹੈ ਕਿ ਉਹ ਪਹਿਲਾਂ ਹੀ ਸਾਰੇ ਪੈਸੇ ਚੁਕਾ ਚੁੱਕਿਆ ਸੀ। ਜਰਨੈਲ ਸਿੰਘ ਨੇ ਕਿਹਾ ਕਿ ਸੂਬੇ ਦੇ ਲੋਕ ਪੁਲਿਸ ਅਤੇ ਸਿਵਿਲ ਅਧਿਕਾਰੀਆਂ ਕੋਲੋਂ ਇਨਸਾਫ ਦੀ ਕੋਈ ਆਸ ਨਾ ਰੱਖਦੇ ਹੋਏ ਖੁਦਕੁਸ਼ੀਆਂ ਕਰ ਰਹੇ ਹਨ।

‘ਆਪ’ ਪੰਜਾਬ ਦੇ ਸਹਿ-ਇੰਚਾਰਜ ਜਰਨੈਲ ਸਿੰਘ, ਕਾਨੂੰਨੀ ਸੈੱਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

‘ਆਪ’ ਪੰਜਾਬ ਦੇ ਸਹਿ-ਇੰਚਾਰਜ ਜਰਨੈਲ ਸਿੰਘ, ਕਾਨੂੰਨੀ ਸੈੱਲ ਦੇ ਮੁਖੀ ਹਿੰਮਤ ਸਿੰਘ ਸ਼ੇਰਗਿੱਲ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸ ਵਿਚ ਪੁਲਿਸ ਵਲੋਂ ਦੋਸ਼ੀਆਂ ਨੂੰ ਨਾ ਪਕੜੇ ਜਾਣ ਦੀ ਨਿਖੇਧੀ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੁਲਿਸ ਦੀ ਉਸ ਕੇਸ ਵਿਚ ਨਾਕਾਮੀ ਕਾਰਨ ਹੀ ਸੂਬੇ ਵਿਚ ਅਜਿਹੀਆਂ ਹੋਰ ਘਟਨਾਵਾਂ ਵਾਪਰ ਰਹੀਆਂ ਹਨ। ਜਰਨੈਲ ਨੇ ਕਿਹਾ, “ਜੇਕਰ ਪੁਲਿਸ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਦੋਸ਼ੀਆਂ ਨੂੰ ਪਕੜ ਕੇ ਕਾਨੂੰਨ ਅਨੁਸਾਰ ਉਨ੍ਹਾਂ ਦੇ ਖਿਲਾਫ ਕਾਰਵਾਈ ਕਰਦੀ ਤਾਂ ਭਵਿੱਖ ਵਿਚ ਕਿਸੇ ਦੀ ਅਜਿਹਾ ਕਰਨ ਦੀ ਹਿੰਮਤ ਨਾ ਪੈਂਦੀ।” ਬਾਦਲਾਂ ਉਤੇ ਹਮਲਾ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਉਨਾਂ ਦੇ ਝੂਠੇ ਵਾਅਦਿਆਂ ਉਤੇ ਵਿਸ਼ਵਾਸ਼ ਨਹੀਂ ਕਰਦੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,