ਸਿਆਸੀ ਖਬਰਾਂ

ਆਮ ਆਦਮੀ ਪਾਰਟੀ ਦੀ ਮੀਟਿੰਗ ‘ਚ ਵਿਧਾਇਕਾਂ ਵੱਲੋਂ ਦਿੱਲੀ ਵਿੱਚ ਦੁਬਾਰਾ ਸਰਕਾਰ ਬਣਾਉਣ ਦੀ ਸਲਾਹ

May 18, 2014 | By

ਨਵੀਂ ਦਿੱਲੀ,(18 ਮਈ 2014):- ਲੋਕਸਭਾ ਚੋਣਾਂ ਵਿੱਚ ਦਿੱਲੀ ਦੀ ਕਿਸੇ ਵੀ ਸੀਟ ਤੋਂ ਜਿੱਤ ਪ੍ਰਾਪਤ ਨਾ ਕਰ ਸਕੀ ਅਰਵਿੰਦ ਕੇਜਰੀਵਾਲ ਦੀ ਪਾਰਟੀ ਦੀ ਅੱਜ ਮੀਟੰਗ ਹੋਈ,ਜਿਸ ਵਿੱਚ ਲੋਕ ਸਭਾ ਦੀਆਂ ਚੋਣਾਂ ਦੌਰਾਨ ਪਾਰਟੀ ਦੀ ਕਾਰਗੁਜ਼ਾਰੀ ਦਾ ਮੁਲੰਕਣ ਕੀਤਾ ਗਿਆ, ਜਿਸ ਵਿੱਚ ਪਾਰਟੀ ਦੇ ਕੁਝ ਵਿਧਾਇਕਾਂ ਨੇ ਪਾਰਟੀ ਨੂੰ ਦਿੱਲੀ ਵਿੱਚ ਦੁਬਾਰਾ ਸਰਕਾਰ ਬਨਾਉਣ ਦੀ ਸਲਾਹ ਦਿੱਤੀ।

ਕਿਹਾ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਸਮੇਤ ਕੁੱਝ ਸਿਖਰ ਨੇਤਾਵਾਂ ਦੇ ਨਾਲ ਬੈਠਕ ‘ਚ ਆਪ ਦੇ ਕਰੀਬ 20 ਵਿਧਾਇਕਾਂ ਨੇ ਹਾਈਕਮਾਨ ਨੂੰ ਕਿਹਾ ਕਿ ਪਾਰਟੀ ਨੂੰ ਸਰਕਾਰ ਬਣਾਉਣ ਦੀ ਫਿਰ ਤੋਂ ਕੋਸ਼ਿਸ਼ ਕਰਨੀ ਚਾਹੀਦੀ ਹੈ।

ਸੂਤਰਾਂ ਨੇ ਕਿਹਾ ਕਿ ਪਾਰਟੀ ਵਿਧਾਇਕ ਰਾਜੇਸ਼ ਗਰਗ ਨੇ ਫਰਵਰੀ ‘ਚ 49 ਦਿਨ ‘ਚ ਸਰਕਾਰ ਤੋਂ ਅਸਤੀਫਾ ਦੇਣ ਦੇ ਅਰਵਿੰਦ ਕੇਜਰੀਵਾਲ ਦੇ ਫੈਸਲੇ ਨੂੰ ਲੋਕਸਭਾ ਚੋਣਾਂ ‘ਚ ਆਪ ਦੇ ਖ਼ਰਾਬ ਪ੍ਰਦਰਸ਼ਨ ਦਾ ਮੁੱਖ ਕਾਰਨ ਦੱਸਦੇ ਹੋਏ ਇਹ ਵਿਚਾਰ ਰੱਖਿਆ।

ਮੰਨਿਆ ਜਾ ਰਿਹਾ ਹੈ ਕਿ ਰੋਹਿਣੀ ਦੇ ਵਿਧਾਇਕ ਨੇ ਕਿਹਾ ਕਿ ਪਾਰਟੀ ਨੂੰ ਸਰਕਾਰ ਬਣਾਉਣ ‘ਤੇ ਵਿਚਾਰ ਕਰਨਾ ਚਾਹੀਦਾ ਹੈ ਤਾਂਕਿ ਜਨਤਾ ਨੂੰ ਇਸ ਫੈਸਲੇ ਤੋਂ ਫਾਇਦਾ ਮਿਲੇ।

ਆਪ ਦੇ ਇੱਕ ਵਿਧਾਇਕ ਨੇ ਕਿਹਾ ਕਿ ਬੈਠਕ ‘ਚ ਮੌਜੂਦ ਆਪ ਦੇ ਕਰੀਬ 20 ਵਿਧਾਇਕਾਂ ਨੇ ਇਸ ਪ੍ਰਸਤਾਵ ਦਾ ਸਕਾਰਾਤਮਕ ਰੂਪ ਤੋਂ ਸਵਾਗਤ ਕੀਤਾ। ਕੇਜਰੀਵਾਲ ਤੇ ਹੋਰ ਸੀਨੀਅਰ ਨੇਤਾਵਾਂ ਨੇ ਵਿਧਾਇਕਾਂ ਦੇ ਵਿਚਾਰ ਸੁਣੇ ਲੇਕਿਨ ਟਿੱਪਣੀ ਨਹੀਂ ਕੀਤੀ। ਵਿਧਾਇਕਾਂ ਨੇ ਇਸ ਬਾਰੇ ‘ਚ ਫੈਸਲਾ ਰਾਜਨੀਤਿਕ ਮਾਮਲਿਆਂ ਦੀ ਕਮੇਟੀ ‘ਤੇ ਛੱਡ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,