September 5, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਕੁਝ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਹਨੀਪ੍ਰੀਤ ਉਰਫ ਪ੍ਰਿਯੰਕਾ ਦੀ ਗ੍ਰਿਫਤਾਰੀ ਦੀਆਂ ਖ਼ਬਰਾਂ ਤੋਂ ਬਾਅਦ ਹਰਿਆਣਾ ਪੁਲਿਸ ਨੇ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਉਸਨੂੰ ਅਜਿਹੀ ਕੋਈ ਜਾਣਕਾਰੀ ਅਧਿਕਾਰਤ ਤੌਰ ‘ਤੇ ਨਹੀਂ ਮਿਲੀ ਹੈ।
ਪ੍ਰਤੀਕਿਰਿਆ ਦਿੰਦੇ ਹੋਏ ਪੰਚਕੂਲਾ ਦੇ ਪੁਲਿਸ ਕਮਿਸ਼ਨਰ ਏ.ਐਸ. ਚਾਵਲਾ ਨੇ ਕਿਹਾ ਕਿ ਸੋਸ਼ਲ ਮੀਡੀਆ ‘ਚ ਇਹ ਗੱਲਾਂ ਜ਼ਰੂਰ ਚਲ ਰਹੀਆਂ ਹਨ ਪਰ ਹਨੀਪ੍ਰੀਤ ਦੇ ਮੁੰਬਈ ਹਵਾਈ ਅੱਡੇ ‘ਤੇ ਫੜੇ ਜਾਣ ਦੀ ਅਜੇ ਤੱਕ ਕੋਈ ਸੂਚਨਾ ਨਹੀਂ ਮਿਲੀ ਹੈ।
ਸਬੰਧਤ ਖ਼ਬਰ:
ਡੇਰਾ ਸਿਰਸਾ ਦੀ ਚੇਅਰਪਰਸਨ ਵਿਪਾਸਨਾ ਨੇ ਕਿਹਾ; ਹੁਣ ਹਨੀਪ੍ਰੀਤ ਨਾਲ ਸਾਡਾ ਕੋਈ ਸਬੰਧ ਨਹੀਂ …
ਜ਼ਿਕਰਯੋਗ ਹੈ ਕਿ ਹਰਿਆਣਾ ਪੁਲਿਸ ਨੇ ਹਨੀਪ੍ਰੀਤ ਅਤੇ ਅਦਿੱਤਿਆ ਇੰਸਾਂ ਸਮੇਤ ਡੇਰੇ ਦੇ ਕੁਝ ਖ਼ਾਸ ਲੋਕਾਂ ਦੀ ਗ੍ਰਿਫ਼ਤਾਰੀ ਲਈ ਲੁਕਆਊਟ ਨੋਟਿਸ ਜਾਰੀ ਕੀਤਾ ਹੋਇਆ ਹੈ।
ਸਬੰਧਤ ਖ਼ਬਰ:
ਹਨੀਪ੍ਰੀਤ ਦੀ ਗ੍ਰਿਫਤਾਰੀ ਦੀਆਂ ਖ਼ਬਰਾਂ ਮੀਡੀਆ ‘ਚ: ਹਰਿਆਣਾ ਪੁਲਿਸ ਨੇ ਪੁਸ਼ਟੀ ਨਹੀਂ ਕੀਤੀ …
Related Topics: Anti-Sikh Deras, CBI, CBI Court, Dera Sauda Sirsa, Haryana Police, Honeypreet alias priyanka, Panchkula violence, ram rahim rape case