ਸਿੱਖ ਖਬਰਾਂ

ਕਾਰਜਕਾਰੀ ਜਥੇਦਾਰਾਂ ਨੇ ਭਾਈ ਹਵਾਰਾ ਦੀ ਮਰਯਾਦਾ ਸਬੰਧੀ ਅਪੀਲ ਰੱਦ ਕੀਤੀ

June 18, 2016 | By

ਅੰਮ੍ਰਿਤਸਰ: 10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਇਕੱਠ ਵਿਚ ਚੁਣੇ ਗਏ ਜਥੇਦਾਰਾਂ ਨੇ ਸਪੱਸ਼ਟ ਕੀਤਾ ਹੈ ਕਿ ਸਿੱਖ ਰਹਿਤ ਮਰਯਾਦਾ ਸਬੰਧੀ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੁਆਰਾ ਜਾਰੀ ਕੌਮ ਦੇ ਨਾਮ ਸੰਦੇਸ਼ ਰੱਦ ਕੀਤਾ ਜਾਂਦਾ ਹੈ ਕਿਉਂਕਿ ਇਹ ਸੰਦੇਸ਼ ਨਾ ਤਾਂ ਜਥੇਦਾਰ ਸਾਹਿਬ ਦੁਆਰਾ ਜਾਰੀ ਕੀਤਾ ਗਿਆ, ਨਾ ਹੀ ਇਸ ਉਪਰ ਉਨ੍ਹਾਂ ਦੇ ਕੋਈ ਦਸਤਖਤ ਸਨ।

ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਦਰਬਾਰ ਸਾਹਿਬ ਦੀ ਪਰਕਰਮਾ ਵਿਖੇ

ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਦਰਬਾਰ ਸਾਹਿਬ ਦੀ ਪਰਕਰਮਾ ਵਿਖੇ

ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਧਿਆਨ ਸਿੰਘ ਮੰਡ ਨੇ ਸਾਥੀ ਜਥੇਦਾਰ ਸਾਹਿਬਾਨ ਦੀ ਰਾਏ ਅਤੇ ਸਹਿਮਤੀ ਨਾਲ ਪਿਛਲੇ ਦਿਨੀਂ ਸਿੱਖ ਰਹਿਤ ਮਰਯਾਦਾ ਦੇ ਪ੍ਰਮਾਣਿਕ ਨਾ ਹੋਣ ਸਬੰਧੀ ਛਿੜੇ ਵਿਵਾਦ ਬਾਰੇ ਭਾਈ ਜਗਤਾਰ ਸਿੰਘ ਹਵਾਰਾ ਦੁਆਰਾ ਕੌਮ ਦੇ ਨਾਮ ਜਾਰੀ ਸੰਦੇਸ਼ ਬਾਰੇ ਗੱਲ ਕਰਦਿਆਂ ਕਿਹਾ ਇਸ ਸੰਦੇਸ਼ ਉੱਪਰ ਨਾ ਹੀ ਭਾਈ ਹਵਾਰਾ ਦੇ ਦਸਤਖਤ ਸਨ ਨਾ ਹੀ ਉਨ੍ਹਾਂ ਜਾਰੀ ਕੀਤਾ, ਇਹ ਤਾਂ ਇੰਟਰਨੈਟ ਤੋਂ ਹੀ ਪ੍ਰਾਪਤ ਹੋਇਆ ਸੀ ਇਸ ਲਈ ਇਹ ਰੱਦ ਸਮਝਿਆ ਜਾਵੇ।

ਉਨ੍ਹਾਂ ਕਿਹਾ ਕਿ ਕੌਮ ਦੀਆਂ ਸਮੂੰਹ ਧਾਰਮਿਕ ਸੰਸਥਾਵਾਂ, ਜਥੇਬੰਦੀਆਂ ਤੇ ਦਲ ਪੰਥ ਸਤਿਕਾਰਯੋਗ ਹਨ, ਇਸ ਲਈ ਸਮੁੱਚੇ ਪੰਥ ਦਰਦੀਆਂ ਨੂੰ ਬੇਨਤੀ ਹੈ ਕਿ ਕੌਮ ਦੀਆਂ ਪ੍ਰਚਲਤ ਪਰੰਪਰਾਵਾਂ ਸਬੰਧੀ ਕੋਈ ਵਿਵਾਦ ਨਾ ਛੇੜਿਆ ਜਾਵੇ। ਇਸ ਮੌਕੇ ਉਨ੍ਹਾਂ ਨਾਲ ਜਰਨੈਲ ਸਿੰਘ ਸਖੀਰਾ, ਭਾਈ ਸਤਨਾਮ ਸਿੰਘ ਮਨਾਵਾ, ਹਰਬੀਰ ਸਿੰਘ ਸੰਧੂ, ਪਰਮਜੀਤ ਸਿੰਘ ਜਿਜੇਆਣੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,