ਸਿੱਖ ਖਬਰਾਂ

ਕਾਰਜਕਾਰੀ ਜਥੇਦਾਰਾਂ ਨੇ ਪੁਲਿਸ ਹਿਰਾਸਤ ਵਿਚੋਂ ਹੀ ਬਾਦਲਾਂ ਨੂੰ ਸਿੱਖ ਪੰਥ ‘ਚੋਂ ਛੇਕਿਆ

December 8, 2016 | By

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਅਤੇ ਯੂਨਾਇਟਿਡ ਅਕਾਲੀ ਦਲ ਦੇ ਆਗੂਆਂ ਅਤੇ ਕਾਰਜਕਰਤਾਵਾਂ ਦੀ ਵੱਡੇ ਪੱਧਰ ‘ਤੇ ਕੀਤੀਆਂ ਗਈਆਂ ਗ੍ਰਿਫਤਾਰੀਆਂ ਦੇ ਬਾਵਜੂਦ ਵੀ ਸਰਕਾਰ “ਸਰਬੱਤ ਖ਼ਾਲਸਾ” ਦੇ ਨਾਂ ‘ਤੇ ਹੋ ਰਹੇ ਇਕੱਠ ਨੂੰ ਰੋਕਣ ਵਿਚ ਕਾਮਯਾਬ ਨਹੀਂ ਹੋ ਸਕੀ।

ਹਾਲਾਂਕਿ ਮਿਲੀ ਜਾਣਕਾਰੀ ਮੁਤਾਬਕ ਲੋਕ ਛੋਟੇ-ਛੋਟੇ ਹਿੱਸਿਆਂ ਵਿਚ ਇਕੱਠ ਵਾਲੀ ਥਾਂ ‘ਤੇ ਦਿਨ ਚੜ੍ਹਨ ਤੋਂ ਪਹਿਲਾਂ ਹੀ ਪਹੁੰਚ ਗਏ ਸਨ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਆਗੂ ਪ੍ਰੋਫੈਸਰ ਮਹਿੰਦਰਪਾਲ ਸਿੰਘ ਨੇ ਸਿੱਖ ਸਿਆਸਤ ਨਿਊਜ਼ ਨੂੰ ਫੋਨ ‘ਤੇ ਦੱਸਿਆ ਕਿ ਕਾਰਜਕਾਰੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਸ. ਸਿਮਰਨਜੀਤ ਸਿੰਘ ਮਾਨ ਅਤੇ ਹੋਰਾਂ ਨੂੰ ਹਰਿਆਣਾ ਤੋਂ ਪੰਜਾਬ ‘ਚ ਦਾਖਲ ਹੁੰਦੇ ਨੂੰ ਹੀ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ।

ਦੇਖੋ ਵੀਡੀਓ:

ਮਹਿੰਦਰਪਾਲ ਸਿੰਘ ਨੇ ਕਿਹਾ, “ਅਸੀਂ ਹੁਣ ਪੁਲਿਸ ਦੀ ਹਿਰਾਸਤ ਵਿਚ ਹੀ ਹਾਂ, ਮੈਂ ਪੁਲਿਸ ਬੱਸ ਵਿਚ ਹਾਂ, ਪੁਲਿਸ ਸਾਨੂੰ ਕਿਸੇ ਅਣਦੱਸੀ ਥਾਂ ‘ਤੇ ਲਿਜਾ ਰਹੀ ਹੈ, ਸਾਨੂੰ ਤਲਵੰਡੀ ਸਾਬੋ ਨੇੜੇ ਕਿਸੇ ਪਿੰਡ ਵਿਚੋਂ ਗ੍ਰਿਫਤਾਰ ਕੀਤਾ ਗਿਆ ਜਦੋਂ ਅਸੀਂ ਪੰਜਾਬ ‘ਚ ਵੜਨ ਦੀ ਕੋਸ਼ਿਸ਼ ਕਰ ਰਹੇ ਸੀ।”

ਉਨ੍ਹਾਂ ਦੱਸਿਆ ਕਿ ਭਾਈ ਧਿਆਨ ਸਿੰਘ ਮੰਡ ਨੇ ਗ੍ਰਿਫਤਾਰੀ ਸਮੇਂ ਆਪਣੇ ਛੋਟੇ ਭਾਸ਼ਣ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਸਦੇ ਪੁੱਤਰ ਸੁਖਬੀਰ ਬਾਦਲ ਨੂੰ ਸਿੱਖ ਪੰਥ ਵਿਚੋਂ ਛੇਕ ਦਿੱਤਾ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Acting Jathedars Announce to Excommunicate Badals from Sikh Panth; Govt. Foils Gathering Bid at Talwandi Sabo …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , , , ,