ਅੰਮ੍ਰਿਤਸਰ: ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਚੁਣੇ ਗਏ ਕਾਰਜਕਾਰੀ ਜਥੇਦਾਰਾਂ ਨੇ ਐਲਾਨ ਕੀਤਾ ਹੈ ਕਿ “ਨਸ਼ੇ ਭਜਾਓ, ਪੰਜਾਬ ਬਚਾਓ” ਮਾਰਚ 16 ਅਗਸਤ ਤੋਂ 15 ਸਤੰਬਰ ਤਕ ਕੱਢੇ ਜਾਣਗੇ।
ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਧਿਆਨ ਸਿੰਘ ਮੰਡ ਭਾਈ ਬਲਜੀਤ ਸਿੰਘ ਦਾਦੂਵਾਲ ਮੀਡੀਆ ਨਾਲ ਗੱਲਬਾਤ ਕਰਦੇ ਹੋਏ (ਫਾਈਲ ਫੋਟੋ)
ਦਮਦਮੀ ਟਕਸਾਲ (ਅਜਨਾਲਾ) ਦੇ ਮੁੱਖ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ 16 ਅਗਸਤ ਨੂੰ ਫਤਹਿਗੜ੍ਹ ਸਾਹਿਬ ਤੋਂ ਮਾਰਚਾਂ ਦੀ ਲੜੀ ਸ਼ੁਰੂ ਹੋ ਕੇ 15 ਸਤੰਬਰ ਨੂੰ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵੇਗੀ।

