May 22, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਉੱਤਰ ਪ੍ਰਦੇਸ਼ ਦੇ ਪੀਲੀਭੀਤ ਜੇਲ੍ਹ ਅੰਦਰ ਸੰਨ 1994 ਵਿਚ ਮਾਰੇ ਗਏ ਸੱਤ ਸਿੱਖਾਂ ਦੇ ਪਰਿਵਾਰਾਂ ਸਮੇਤ ਜ਼ਖ਼ਮੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਸਹਾਇਤਾ ਕੀਤੀ ਗਈ ਸੀ ਅਤੇ ਅੱਗੋਂ ਵੀ ਪੀੜਤਾਂ ਦੀ ਲੋੜ ਅਨੁਸਾਰ ਸਹਾਇਤਾ ਕੀਤੀ ਜਾਵੇਗੀ। ਇਸ ਸਬੰਧੀ ਪ੍ਰਭਾਵਿਤ ਪਰਿਵਾਰ ਬਿਨਾਂ ਝਿਜਕ ਉਨ੍ਹਾਂ ਨੂੰ ਮਿਲ ਸਕਦੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਅਤੇ ਨਿੱਜੀ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਨੂੰ ਵੀ ਮਿਲਿਆ ਜਾ ਸਕਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ
ਪ੍ਰੋ. ਬਡੂੰਗਰ ਨੇ ਕਿਹਾ ਕਿ ਅਜੇ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਨੇ ਪੀਲੀਭੀਤ (ਉੱਤਰ ਪ੍ਰਦੇਸ਼) ਵਿਖੇ ਸੰਨ 1991 ਦੇ ਫਰਜ਼ੀ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਸਿੱਖਾਂ ਦੇ ਚਾਰ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਮਦਦ ਦਿੱਤੀ ਹੈ। ਉਨ੍ਹਾਂ ਇਕ ਵਾਰ ਫਿਰ ਦੁਹਰਾਇਆ ਕਿ ਸ਼੍ਰੋਮਣੀ ਕਮੇਟੀ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕਿਸੇ ਨਾਲ ਵੀ ਪੱਖਪਾਤ ਨਹੀਂ ਕੀਤਾ ਜਾਂਦਾ।
ਸਬੰਧਤ ਖ਼ਬਰ:
ਝੂਠੇ ਮੁਕਾਬਲੇ ਦੇ ਪੀੜਤਾਂ ਦੀ ਹੋਈ ਮਦਦ ਵਾਂਗ ਪੀਲੀਭੀਤ ਜੇਲ੍ਹ ਪੀੜਤਾਂ ਦੀ ਮਦਦ ਦੀ ਮੰਗ …
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
After 23 Years, SGPC Offers to extend Help to Pilibhit Jail Massacre Victims …
Related Topics: Killing of Sikhs in Pilibhit Jail, kirpal singh badungar, Shiromani Gurdwara Parbandhak Committee (SGPC)