December 11, 2017 | By ਸਿੱਖ ਸਿਆਸਤ ਬਿਊਰੋ
ਲੁਧਿਆਣਾ: ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਜਾਣਕਾਰੀ ਦਿੱਤੀ ਕਿ ਅੱਜ (11 ਦਸੰਬਰ, 2017) ਜਗਤਾਰ ਸਿੰਘ ਜੱਗੀ ਨੂੰ ਅਮਿਤ ਸ਼ਰਮਾ ਕਤਲ ਕੇਸ ‘ਚ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਜੱਗੀ ਨੂੰ ਨਿਆਂਇਕ ਹਿਰਾਸਤ ‘ਚ ਜੇਲ੍ਹ ਭੇਜਣ ਦਾ ਹੁਕਮ ਦੇ ਦਿੱਤਾ।
ਉਪਰੰਤ, ਪਹਿਲਾਂ ਤੋਂ ਹੀ ਅਦਾਲਤ ‘ਚ ਮੌਜੂਦ ਖੰਨਾ ਪੁਲਿਸ ਨੇ ਦੁਰਗਾ ਦਾਸ ਕਤਲ ਕੇਸ (ਅਪ੍ਰੈਲ 2016) ‘ਚ ਜੱਗੀ ਨੂੰ ਹਿਰਾਸਤ ‘ਚ ਲੈ ਲਿਆ ਅਤੇ ਖ਼ਬਰ ਲਿਖੇ ਜਾਣ ਤਕ ਉਸਨੂੰ ਖੰਨਾ ਪੁਲਿਸ ਆਪਣੇ ਨਾਲ ਖੰਨਾ ਲਿਜਾ ਰਹੀ ਹੈ। ਜਿਥੇ ਉਸਨੂੰ ਇਲਾਕਾ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਏਗੀ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
ਜ਼ਿਕਰਯੋਗ ਹੈ ਕਿ ਇਸ ਵੇਲੇ ਹਰਦੀਪ ਸਿੰਘ ਸ਼ੇਰਾ, ਰਮਨਦੀਪ ਸਿੰਘ ਬੱਗਾ ਅਤੇ ਤਲਜੀਤ ਸਿੰਘ ਜਿੰਮੀ ਵੀ ਖੰਨਾ ਪੁਲਿਸ ਦੀ ਹਿਰਾਸਤ ਵਿਚ ਹੈ।
Related Topics: Arrests of sikh youth in punjab, jagtar singh johal, khanna police, Punjab Police, Sikhs in India