ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮਨਜੀਤ ਸਿੰਘ ਜੀ.ਕੇ ਅਤੇ ਹੋਰਨਾਂ ਨੇ 16 ਮਈ, 2017 ਨੂੰ ਦਿੱਲੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ

ਆਮ ਖਬਰਾਂ

ਸ਼੍ਰੋਮਣੀ ਕਮੇਟੀ ਨਾਲ ਮਿਲਣੀ ਤੋਂ ਬਾਅਦ, ਭਾਰਤੀ ਰਾਸ਼ਟਰਪਤੀ ਵੱਲੋਂ ਸਿੱਖ ਮਸਲਿਆਂ ਬਾਰੇ ਗ੍ਰਹਿ ਮੰਤਰਾਲੇ ਨੂੰ ਪੱਤਰ

By ਸਿੱਖ ਸਿਆਸਤ ਬਿਊਰੋ

July 05, 2017

ਚੰਡੀਗੜ:ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿੱਚ ਪੰਜ ਮੈਂਬਰੀ ਵਫ਼ਦ ਨੇ 16 ਮਈ ਨੂੰ ਭਾਰਤੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਮੁਲਾਕਾਤ ਕੀਤੀ ਸੀ ਜਿਸ ਦੌਰਾਨ ਵਫ਼ਦ ਨੇ ਭਾਰਤੀ ਰਾਸ਼ਟਰਪਤੀ ਨੂੰ ਮਸਲਿਆਂ ਨਾਲ ਸੰਬੰਧਤ ਇਕ ਯਾਦ-ਪੱਤਰ ਸੌਂਪਿਆ ਸੀ। ਇਸ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਕਾਰਜਕਾਰਨੀ ਮੈਂਬਰ ਸੁਰਜੀਤ ਸਿੰਘ ਭਿੱਟੇਵੜ, ਅਮਰਜੀਤ ਸਿੰਘ ਚਾਵਲਾ ਅਤੇ ਪਰਮਜੀਤ ਸਿੰਘ ਸਰੋਆ ਸ਼ਾਮਲ ਸਨ।

ਪ੍ਰੋ. ਬਡੂੰਗਰ ਵੱਲੋ ਦਿੱਤੇ ਪੱਤਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਉਠਾਇਆ ਗਿਆ ਸੀ। ਪੱਤਰ ਵਿੱਚ ਲਿਿਖਆ ਸੀ ਕਿ ਇਹ ਬੰਦੀ ਸਿੰਘਾਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਹਨ ਪਰ ਅਜੇ ਤੱਕ ਉਨ੍ਹਾਂ ਦੇ ਕੇਸਾਂ ਦਾ ਨਿਬੇੜਾ ਨਹੀਂ ਹੋਇਆ। ਇਸ ਤੋਂ ਇਲਾਵਾ ਹੋਰ ਸਿੱਖ ਮਸਲੇ ਹੱਲ ਕਰਨ ਦੀ ਮੰਗ ਵੀ ਕੀਤੀ ਗਈ। ਅੱਜ ਰਾਸ਼ਟਰਪਤੀ ਦੇ ਓਐਸਡੀ ਏ. ਰਾਏ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਜਵਾਬੀ ਪੱਤਰ ਭੇਜਿਆ ਗਿਆ ਹੈ।

ਭਾਰਤੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਬੰਦੀ ਸਿੰਘਾਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਮਾਨ ਵਾਪਸ ਕਰਨ, ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ ਤੇ ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦੇ ਮਾਮਲਿਆਂ ਬਾਰੇ ਭਾਰਤੀ ਗ੍ਰਹਿ ਮੰਤਰਾਲੇ ਨੂੰ ਪੱਤਰ ਭੇਜ ਦਿੱਤਾ ਹੈ। ਇਹ ਜਾਣਕਾਰੀ ਪ੍ਰਣਬ ਮੁਖਰਜੀ ਦੇ ਓ.ਐਸ.ਡੀ ਏ. ਰਾਏ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਬਡੂੰਗਰ ਨੂੰ ਭੇਜੇ ਪੱਤਰ ਵਿੱਚ ਕੀਤਾ ਹੈ।

ਸੰਬੰਧਤ ਖ਼ਬਰ: ਸਿੱਖ ਮਸਲਿਆਂ ਦੇ ਸਬੰਧ ‘ਚ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਦਾ ਵਫਦ ਪ੍ਰਣਬ ਮੁਖਰਜੀ ਨੂੰ ਮਿਲਿਆ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: