ਚੰਡੀਗੜ੍ਹ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ‘ਤੇ ਆਧਾਰਿਤ ਟੀ.ਵੀ. ਲੜੀਵਾਰ (ਸੀਰੀਅਲ) ਬੰਦ ਕਰਨ ਦੀ ਮੰਗ ਕੀਤੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਪੀਰ ਮੁਹੰਮਦ) ਦੇ ਪ੍ਰਧਾਨ ਕਰਨੈਲ ਸਿੰਘ ਨੇ ਕਿਹਾ ਕਿ ਲਾਈਫ ਓ.ਕੇ. ਚੈਨਲ ‘ਤੇ ਚੱਲ ਰਿਹਾ ਇਹ ਲੜੀਵਾਰ ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਨੂੰ ਗਲਤ ਰੂਪ ‘ਚ ਪੇਸ਼ ਕਰ ਰਿਹਾ ਹੈ।
ਇਸ ਲੜੀਵਾਰ ਰਾਹੀਂ ਸਿੱਖ ਇਤਿਹਾਸ ਦਾ ਭਗਵਾਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕਰਨੈਲ ਸਿੰਘ ਨੇ ਕਿਹਾ ਕਿ ਹਿੰਦੂਵਾਦੀ ਹਿੰਦੀ ਮੀਡੀਆ ਜਾਣਬੁੱਝ ਕੇ ਹਿੰਦੂਤਵੀ ਏਜੰਡੇ ਤਹਿਤ ਹੀ ਅਜਿਹੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਜਿਹੀਆਂ ਕੋਸ਼ਿਸ਼ਾਂ ਦਾ ਨੋਟਿਸ ਲੈਣਾ ਚਾਹੀਦਾ ਹੈ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: AISSF (Peer Mohammad) Seeks Ban on Life OK TV show on Maharaja Ranjit Singh …