ਲੁਧਿਆਣਾ: ਲੁਧਿਆਣਾ ਪੁਲਿਸ ਨੇ ਘਵੱਦੀ ਦੀ ਬਲਵਿੰਦਰ ਕੌਰ ਦੇ ਕਤਲ ਦੇ ਸਬੰਧ ‘ਚ ਇਕ ਹੋਰ ਸਿੱਖ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਬਲਵਿੰਦਰ ਕੌਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ ‘ਚ ਆਲਮਗੀਰ, ਲੁਧਿਆਣਾ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਵਲੋਂ ਹੁਣ ਤਕ ਇਸ ਕੇਸ ‘ਚ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁਕਾ ਹੈ।
ਬਚਾਅ ਪੱਖ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਦੱਸਿਆ ਕਿ ਦਰਸ਼ਨ ਸਿੰਘ ਉਰਫ ਬੱਬੂ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਰੌਣੀ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਨੂੰ ਜੁਡੀਸ਼ਲ ਮੈਜਿਸਟ੍ਰੇਟ ਪਹਿਲਾ ਦਰਜਾ ਲਵਜਿੰਦਰ ਕੌਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ ਦਰਸ਼ਨ ਸਿੰਘ ਨੂੰ ਨਿਆਂਇਤ ਹਿਰਾਸਤ ‘ਚ ਕੇਂਦਰੀ ਜੇਲ੍ਹ ਲੁਧਿਆਣਾ ਭੇਜ ਦਿੱਤਾ।
ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਇਹ ਕੇਸ ਐਫ.ਆਈ.ਆਰ. ਨੰਬਰ 92/2016 ਤਹਿਤ ਦਰਜ ਕੀਤਾ ਗਿਆ ਸੀ। ਇਸ ਵਿਚ ਗ਼ੈਰ ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 10/11/13/17/20 ਅਤੇ 302/34/120-ਬੀ, ਅਸਲਾ ਐਕਟ ਦੀ ਧਾਰਾ 25 ਹੇਠ ਥਾਣਾ ਡੇਹਲੋਂ ‘ਚ ਦਰਜ ਕੀਤਾ ਗਿਆ ਸੀ।
ਇਸ ਕੇਸ ਵਿਚ ਪੁਲਿਸ ਵਲੋਂ 13 ਬੰਦਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ 9 ਹੁਣ ਤਕ ਗ੍ਰਿਫਤਾਰ ਹੋ ਚੁਕੇ ਹਨ। ਗ੍ਰਿਫਤਾਰ ਹੋਏ 9 ਬੰਦਿਆਂ ਵਿਚੋਂ 5 ਇਸ ਸਮੇਂ ਜ਼ਮਾਨਤ ‘ਤੇ ਹਨ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: