February 1, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਹਲਕਾ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ਵਾਲੀ ਆਪਣਾ ਪੰਜਾਬ ਪਾਰਟੀ ਦੇ ਹਲਕਾ ਦਾਖਾ ਤੋਂ ਉਮੀਦਵਾਰ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਚਐਸ ਫੂਲਕਾ ਦੇ ਖਿਲਾਫ ਚੋਣ ਨਾ ਲੜਨ ਦਾ ਐਲਾਨ ਕੀਤਾ ਹੈ।
ਜਾਰੀ ਬਿਆਨ ‘ਚ ਦੱਸਿਆ ਗਿਆ ਕਿ ਕੁਲਵੰਤ ਸਿੰਘ ਨੇ ਸਿਰਫ ਚੋਣ ਨਾ ਲੜਨ ਦਾ ਫੈਸਲਾ ਹੀ ਨਹੀਂ ਕੀਤਾ, ਸਗੋਂ ਆਉਂਦੀਆਂ ਚੋਣਾਂ ਵਿੱਚ ਐਚ.ਐਸ. ਫੂਲਕਾ ਦਾ ਸਮਰਥਨ ਅਤੇ ਮਦਦ ਕਰਨ ਦਾ ਵੀ ਐਲਾਨ ਕੀਤਾ। ਕੁਲਵੰਤ ਸਿੰਘ ਨੇ ਕਿਹਾ ਕਿ 1984 ਕਤਲੇਆਮ ਦੇ ਪੀੜਤਾਂ ਦੀ ਸਹਾਇਤਾ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਐਚ.ਐਸ. ਫੂਲਕਾ ਦੀ ਵਚਨਬੱਧਤਾ ਬਹੁਤ ਸ਼ਲਾਘਾਯੋਗ ਹੈ ਅਤੇ ਇਸੇ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਫੂਲਕਾ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ।
ਕੁਲਵੰਤ ਸਿੰਘ ਦੇ ਫੈਸਲੇ ਦੇ ਸਵਾਗਤ ਕਰਦਿਆਂ ਐਚ.ਐਸ. ਫੂਲਕਾ ਨੇ ਕਿਹਾ ਕਿ ਹਰ ਖੇਤਰ ਤੋਂ ਇਸ ਕ੍ਰਾਂਤੀ ਵਿੱਚ ਲੋਕ ਉਨ੍ਹਾਂ ਦੇ ਨਾਲ ਜੁੜ ਰਹੇ ਹਨ। ਉਨਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਹੂੰਝਾ ਫੇਰ ਜਿੱਤ ਹਾਸਿਲ ਕਰੇਗੀ।
Related Topics: Aam Aadmi Party, Advocate Harwinder Singh Phoolka, Apna Punjab Party APP, Kulwant Singh Dakha, Punjab Elections 2017 (ਪੰਜਾਬ ਚੋਣਾਂ 2017), Punjab Polls 2017