ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਆਮ ਆਦਮੀ ਪਾਰਟੀ ਕੱਲ ਤੋਂ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਅਰੰਭ ਕਰੇਗੀ

April 24, 2016 | By

ਮਾਨਸਾ: ਆਮ ਆਦਮੀ ਪਾਰਟੀ (ਆਪ) ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ 25 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਨੇ 16 ਮੈਂਬਰੀ ਚੋਣ ਪ੍ਰਚਾਰ ਕਮੇਟੀ ਤੇ 5 ਮੈਂਬਰੀ ਸਕਰੀਨਿੰਗ ਕਮੇਟੀ ਦਾ ਵੀ ਐਲਾਨ ਕਰ ਦਿੱਤਾ ਹੈ । ਪਾਰਟੀ ਨੇ ਸੰਭਾਵਨਾ ਜਤਾਈ ਹੈ ਕਿ ਮਈ ਮਹੀਨੇ ਦੇ ਅੰਤ ਤੱਕ ਪਹਿਲੀ ਸੂਚੀ ਤੇ ਜੂਨ ਦੇ ਅੰਤ ਤੱਕ ਸਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ।Aam Aadmi Party Logo

ਆਮ ਆਦਮੀ ਵੀ ਇਸ ਪਾਰਟੀ ਜ਼ਰੀਏ ਵਿਧਾਨ ਸਭਾ ਚੋਣਾਂ ਲੜਨ ਦਾ ਆਪਣਾ ਸੁਪਨਾ ਪੂਰਾ ਹੁੰਦਾ ਵੇਖ ਰਿਹਾ ਹੈ ਜਦਕਿ ਪੰਜਾਬ ਵਿਚ ਪਹਿਲੀਆਂ ਸਥਾਪਿਤ 2 ਵੱਡੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਟਿਕਟ ਹਾਸਲ ਕਰਨਾ ਆਮ ਆਦਮੀ ਲਈ ਅਸਮਾਨ ਤੋਂ ਤਾਰੇ ਤੋੜਨ ਵਾਲੀ ਗੱਲ ਸੀ ਚੋਣ ਲੜਨ ਦੇ ਦਾਅਵੇਦਾਰਾਂ ਨੇ ਪੰਜਾਬ ਤੋਂ ਇਲਾਵਾ ਦਿੱਲੀ ਦੇ ਆਗੂਆਂ ਦੀ ਹਾਜ਼ਰੀ ਭਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਟਿਕਟ ਪ੍ਰਾਪਤ ਕਰਨ ਲਈ ਜਿੱਥੇ ਆਪਣੇ ਆਪ ਨੂੰ ਕਾਬਲ ਸਿੱਧ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਉੱਥੇ ਆਪਣੇ ਵਿਰੋਧੀ ਦੀ ਟਿਕਟ ਕਟਵਾਉਣ ਲਈ ਵੀ ਉਨ੍ਹਾਂ ਦੇ ਕੱਚੇ ਚਿੱਠੇ ਇਕੱਠੇ ਕੀਤੇ ਜਾ ਰਹੇ ਹਨ ।

ਹਲਕਿਆਂ ਦੇ ਵਸਨੀਕਾਂ ਤੋਂ ਇਲਾਵਾ ਬਾਹਰਲੇ ਆਗੂਆਂ ਨੇ ਵੀ ਅੰਦਰਖਾਤੇ ਆਪਣੀਆਂ ਸਰਗਰਮੀਆਂ ਵਿੱਢੀਆਂ ਹੋਈਆਂ ਹਨ ਅਤੇ ਚੁੱਪ ਚੁਪੀਤੇ ਟਿਕਟ ਹਾਸਲ ਕਰਨ ਦੀ ਦੌੜ ਵਿਚ ਲੱਗੇ ਹੋਏ ਹਨ ।

ਮਾਘੀ ਰੈਲੀ ਉਪਰੰਤ ਤਲਵੰਡੀ ਸਾਬੋ ਵਿਖੇ ਪਾਰਟੀ ਦੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਗੈਰ ਹਾਜ਼ਰੀ ਵਿਚ ਹੋਈ ਜ਼ਬਰਦਸਤ ਇਕੱਠ ਵਾਲੀ ਰੈਲੀ ਨੇ ‘ਆਪ’ ਦੇ ਆਗੂਆਂ ਦੇ ਨਾਲ ਹੀ ਵਰਕਰਾਂ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,