December 14, 2023 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜਦੀਕ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ ਵਿਖੇ ਬੀਤੇ ਦਿਨੀਂ ਜਲਾਵਤਨੀ ਦੌਰਾਨ ਅਕਾਲ ਚਲਾਣਾ ਕਰ ਗਏ ਭਾਈ ਲਖਵੀਰ ਸਿੰਘ ਰੋਡੇ ਨਮਿਤ ਅਰਦਾਸ ਸਮਾਗਮ ਹੋਇਆ।

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਜਿਸ ਤੋਂ ਬਾਅਦ ਗੁਰੂ ਘਰ ਦੇ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਤੋਂ ਬਾਅਦ ਭਾਈ ਰੋਡੇ ਨਮਿਤ ਅਰਦਾਸ ਕੀਤੀ ਗਈ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ, ਪੰਥ ਸੇਵਕ ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਹਵਾਰਾ ਕਮੇਟੀ ਦੇ ਆਗੂ ਪ੍ਰੋ. ਬਲਜਿੰਦਰ ਸਿੰਘ, ਦਲ ਖਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਤੇ ਭਾਈ ਪਰਮਜੀਤ ਸਿੰਘ ਟਾਂਡਾ, ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਰਣਜੀਤ ਸਿੰਘ ਦਮਦਮੀ ਟਕਸਾਲ ਸਮੇਤ ਅਨੇਕਾ ਸਖਸ਼ੀਅਤਾਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ।
ਜ਼ਿਕਰਯੋਗ ਹੈ ਕਿ ਭਾਈ ਲਖਬੀਰ ਸਿੰਘ ਰੋਡੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਆਗੂ ਸਨ ਤੇ 1980ਵਿਆਂ ਦੇ ਖਾੜਕੂ ਸੰਘਰਸ਼ ਦੇ ਸਮੇਂ ਤੋਂ ਪਾਕਿਸਤਾਨ ਵਿਚ ਜਲਾਵਤਨੀ ਦੌਰਾਨ ਰੂਪੋਸ਼ ਸਨ। ਇਸੇ ਦੌਰਾਨ ਉਹ ਬੀਤੇ ਦਿਨੀਂ ਦਿਲ ਦੀ ਬੀਮਾਰੀ ਕਾਰਨ ਚਲਾਣਾ ਕਰ ਗਏ ਸਨ।
Related Topics: Akal Takht Sahib, Ardaas Samagam, Bhai Lakhbir Singh