Site icon Sikh Siyasat News

ਸਿਰੋਪਾ ਨਾ ਦੇਣ ਕਰਕੇ ਭਾਈ ਬਲਵੀਰ ਸਿੰਘ ਦਾ ਮਾਛੀਵਾੜਾ ਵਿਖੇ ਤਬਾਦਲਾ

ਅੰਮ੍ਰਿਤਸਰ: ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਨਾ ਦਿੱਤੇ ਜਾਣ ਦੇ ਮੁੱਦੇ ਉੱਤੇ ਸ਼੍ਰੋਮਣੀ ਕਮੇਟੀ ਨੇ ਇੱਕ ਪਾਸੇ ਤਾਂ ਅਰਦਾਸੀਏ ਬਲਵੀਰ ਸਿੰਘ ਦੇ ਤਬਾਦਲੇ ਦੇ ਆਦੇਸ਼ ਦੇ ਦਿੱਤੇ ਹਨ। ਦੂਜੇ ਪਾਸੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਹੈ ਕਿ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਵੀ ਸਿਰੋਪੇ ਤੋਂ ਇਨਕਾਰ ਨਹੀਂ ਕੀਤਾ।

ਬਾਦਲ ਨੇ ਆਖਿਆ ਹੈ ਕਿ ਦਰਬਾਰ ਸਾਹਿਬ ਵਿਖੇ ਸ਼ਰਧਾ ਵਜੋਂ ਮੱਥਾ ਟੇਕਣ ਲਈ ਗਏ ਸਨ ਨਾ ਕਿ ਸਿਰੋਪਾ ਲੈਣ ਲਈ। ਬਾਦਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਦਰਬਾਰ ਸਾਹਿਬ ਵਿਖੇ ਸਿਰੋਪਾ ਦਿੱਤਾ ਗਿਆ ਹੈ ਤੇ ਕਿਸੇ ਨੇ ਵੀ ਉਨ੍ਹਾਂ ਨੂੰ ਸਿਰੋਪਾ ਦੇਣ ਤੋਂ ਇਨਕਾਰ ਨਹੀਂ ਕੀਤਾ।

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਰਬਾਰ ਸਾਹਿਬ ਵਿਖੇ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਜੇਕਰ ਅਰਦਾਸੀਏ ਬਲਵੀਰ ਸਿੰਘ ਨੇ 10 ਦਿਨਾਂ ਵਿੱਚ ਮਾਛੀਵਾੜਾ ਵਿਖੇ ਰਿਪੋਰਟ ਨਾ ਕੀਤਾ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਜਾਵੇਗਾ। ਇਹ ਸਭ ਉਨ੍ਹਾਂ ਰਿਪੋਰਟਾਂ ਤੋਂ ਬਾਅਦ ਕੀਤਾ ਗਿਆ ਹੈ ਕਿ ਜਿਨ੍ਹਾਂ ਵਿੱਛ ਸਾਹਮਣੇ ਆਇਆ ਸੀ ਕਿ ਬਾਦਲ ਨੂੰ ਸਿਰੋਪਾ ਨਹੀਂ ਦਿੱਤਾ ਗਿਆ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਖੁਦ ਆਖਿਆ ਹੈ ਕਿ ਅਰਦਾਸੀਏ ਬਲਵੀਰ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾ ਦੇਣ ਤੋਂ ਇਨਕਾਰ ਕੀਤਾ ਹੈ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦੋ ਸੇਵਾਦਾਰਾਂ ਦੇ ਤੁਰੰਤ ਤਬਾਦਲੇ ਦੇ ਆਦੇਸ਼ ਦੇ ਦਿੱਤੇ ਹਨ। ਮੁੱਖ ਮੰਤਰੀ ਨੂੰ ਸਿਰੋਪਾ ਦੇਣ ਦੀ ਡਿਊਟੀ ਕਮੇਟੀ ਵੱਲੋਂ ਗੁਰਚਰਨ ਸਿੰਘ ਨਾਮਕ ਅਰਦਾਸੀਏ ਦੀ ਲਗਾਈ ਸੀ ਪਰ ਡਿਊਟੀ ਪੂਰੀ ਹੋਣ ਤੋਂ ਬਾਅਦ ਉਹ ਚਲਾ ਗਿਆ। ਇਸ ਤੋਂ ਬਾਅਦ ਅਰਦਾਸੀਏ ਬਲਵੀਰ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਬਾਅਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮੁੱਖ ਮੰਤਰੀ ਨੂੰ ਸਿਰੋਪਾ ਦਿੱਤਾ ਗਿਆ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version