Site icon Sikh Siyasat News

ਪ੍ਰਕਾਸ਼ ਸਿੰਘ ਬਾਦਲ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ

ਟਰਾਂਟੋ-ਕੈਨੇਡਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਈਸਟ ਦੇ ਪ੍ਰਧਾਨ ਸੁਖਮਿੰਦਰ ਸਿੰਘ ਹੰਸਰਾ ਅਤੇ ਪਰਮਿੰਦਰ ਸਿੰਘ ਪਾਂਗਲੀ ਨੇ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਰਗਾੜੀ ਇਨਸਾਫ ਮੋਰਚੇ ਦੀ ਮੁੱਖ ਮੰਗ ‘ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੂੰ ਤੁਰੰਤ ਪ੍ਰਕਾਸ਼ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ, ਉਮਰਾਨੰਗਲ ਅਤੇ ਗੁਰਮੀਤ ਰਾਮ ਰਹੀਮ ਖਿਲਾਫ ਕੇਸ ਦਰਜ ਕਰਕੇ ਗ੍ਰਿਫਤਾਰੀਆਂ ਕਰਨੀਆਂ ਚਾਹੀਦੀਆਂ ਹਨ।

ਉਕਤ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਜਦੋਂ ਨਿਆਂਪ੍ਰਣਾਲੀ ਦੇ ਕਿਸੇ ਉੱਚ ਅਹੁਦੇਦਾਰ ਨੇ ਪੜਤਾਲੀਆ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਪੇਸ਼ ਕਰ ਦਿੱਤੀ ਤਾਂ ਸਰਕਾਰ ਕੋਲ ਉਸ ਉਪਰ ਅਮਲ ਕਰਨ ਤੋਂ ਬਿਨ੍ਹਾਂ ਹੋਰ ਕੋਈ ਰਾਹ ਨਹੀਂ ਹੁੰਦਾ ਜਦਕਿ ਪੰਜਾਬ ਸਰਕਾਰ ਇਸ ਜਾਂਚ ਲੇਖੇ ਨੂੰ ਕਦੇ ਸੀਬੀਆਈ ਨੂੰ ਮੁੜ ਪੜਤਾਲ ਕਰਨ ਲਈ ਸੌਂਪਣ ਦੀ ਗੱਲ ਕਰਦੀ ਹੈ ਅਤੇ ਕਦੇ ਖਾਸ ਜਾਂਚ ਟੀਮ ਬਣਾ ਕੇ ਵਕਤ ਟਪਾਉਣ ਦੀ ਰਾਜਨੀਤੀ ਕਰ ਰਹੀ ਹੈ।

ਹੰਸਰਾ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਤੁਰੰਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਪਾਏ ਗਏ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਦੀ ਤਾਂ ਦੇਸ਼ ਵਿਦੇਸ਼ ਵਿੱਚ ਬਾਦਲ ਦੇ ਪੁਤਲਿਆਂ ਦੇ ਨਾਲ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਪੁਤਲੇ ਫੂਕਣੇ ਵੀ ਸ਼ੁਰੂ ਹੋ ਜਾਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version