May 23, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਕਿਹਾ ਕਿ ਮੈਨੂੰ ਹੁਣ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਬਹੁਤ ਇੰਤਜ਼ਾਰ ਕਰ ਲਿਆ ਹੈ ਅਤੇ ਹੁਣ ਜਲਦ ਤੋਂ ਜਲਦ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਜੇ ਇਨਸਾਫ ਨਾ ਮਿਲਿਆ ਤਾਂ ਉਹ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਨਗੇ।
ਮੀਡੀਆ ‘ਚ ਛਪੀਆਂ ਖਬਰਾਂ ਅਨੁਸਾਰ ਭਾਈ ਢੱਡਰੀਆਂਵਾਲਿਆਂ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਇਸ ਘਟਨਾ ਦਾ ਰਾਜਸੀਕਰਨ ਹੋਵੇ ਅਤੇ ਕੋਈ ਰਾਜਸੀ ਪਾਰਟੀ ਇਸਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰੇ। ਉਨ੍ਹਾਂ ਕਿਹਾ ਕਿ ਹਮਲੇ ਦੇ ਮਾਸਟਰ ਮਾਈਂਡ ਸਾਹਮਣੇ ਆ ਚੁਕੇ ਹਨ ਪਰ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ ਇਹ ਸਰਕਾਰ ਉੱਤੇ ਨਿਰਭਰ ਕਰਦਾ ਹੈ ਕਿ ਉਹ ਗੁੰਡਾਗਰਦੀ ਕਰਨ ਵਾਲਿਆਂ ਦਾ ਸਾਥ ਦਿੰਦੀ ਹੈ ਜਾਂ ਫਿਰ ਪੰਥ ਦਾ ਪ੍ਰਚਾਰ ਕਰਨ ਵਾਲਿਆਂ ਦਾ ਸਾਥ ਦੇਵੇਗੀ।
Related Topics: Attack on Bhai Ranjit Singh Dhadrianwale