ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਰਾਧਾ ਸੁਆਮੀ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਡੇਰੇ ਦੇ ਮੁੱਖ ਦਫਤਰ ਬਿਆਸ ਵਿਖੇ ਮਿਲੇ। ਕੇਜਰੀਵਾਲ ਸ਼ਨੀਵਾਰ ਨੂੰ ਜਲੰਧਰ ਵਿਖੇ ਅਗਰਵਾਲ ਸਮਾਜ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਆਏ ਸਨ।
ਜਲੰਧਰ ਤੋਂ ਅੰਮ੍ਰਿਤਸਰ ਜਾਂਦੇ ਹੋਏ ਉਹ ਡੇਰਾ ਬਿਆਸ ਵੀ ਗਏ। ਉਥੇ ਕੇਜਰੀਵਾਲ ਦੀ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਸ਼ਾਮ ਨੂੰ ਅੱਧਾ ਘੰਟਾ ਮੀਟਿੰਗ ਹੋਈ ਅਤੇ ਪੰਜਾਬ ਦੇ ਮੌਜੂਦਾ ਰਾਜਨੀਤਕ ਹਾਲਾਤਾਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰਾਂ ਹੋਈਆਂ।
17 ਕਿਲੋਮੀਟਰ ‘ਚ ਫੈਲੇ ਇਸ ਡੇਰੇ ਕੇਜਰੀਵਾਲ ਦੇ ਦੌਰੇ ਸਮੇਂ ‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ ਅਤੇ ਸੰਗਰੂਰ ਤੋਂ ਸੰਸਦ ਭਗਵੰਤ ਮਾਨ ਵੀ ਮੌਜੂਦ ਸਨ।