ਪਟਿਆਲਾ: ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।
ਇਹ ਐਲਾਨ ਅੱਜ ਪਟਿਆਲਾ-ਸੰਗਰੂਰ ਰੋਡ ’ਤੇ ਸਥਿਤ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਬਾਦਲ ਨੇ ਭਾਈ ਢੱਡਰੀਆਂਵਾਲਿਆਂ ਨਾਲ ਕਰੀਬ ਅੱਧਾ ਘੰਟਾ ਇਕੱਲਿਆਂ ਗੱਲਬਾਤ ਕੀਤੀ।