ਬਸੀ ਪਠਾਣਾਂ (27 ਅਗਸਤ, 2011): ਹਲਕਾ ਬਸੀ ਪਠਾਣਾਂ ਦੀ ਸ਼੍ਰੋਮਣੀ ਕਮੇਟੀ ਦੀ ਸੀਟ ਪੰਜਾਬ ਵਿਚ ਸਭ ਤੋਂ ਵੱਧ ਮਹੱਤਵ ਹਾਸਲ ਕਰ ਰਹੀ ਹੈ। ਇਥੋਂ ਜਨਰਲ ਸੀਟ ਲਈ ਤਿੰਨ ਪ੍ਰਮੁੱਖ ਉਮੀਦਵਾਰ ਚੋਣ ਮੈਦਾਨ ਵਿਚ ਹਨ। ਜਿਨ੍ਹਾਂ ਵਿਚ ਸ. ਸਿਮਰਨਜੀਤ ਸਿੰਘ ਮਾਨ ਸਾਬਕਾ ਵਿਧਾਇਕ, ਮੈਂਬਰ ਪਾਰਲੀਮੈਂਟ ਅਤੇ ਇਸ ਹਲਕੇ ਦੇ ਸ਼੍ਰੌਮਣੀ ਕਮੇਟੀ ਮੈਂਬਰ ਵੀ ਰਹਿ ਚੁੱਕੇ ਹਨ।
ਫ਼ਤਿਹਗੜ੍ਹ ਸਾਹਿਬ, 25 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਦੋਹਰੇ ਹਲਕੇ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਸੰਤੋਖ ਸਿੰਘ ਸਲਾਣਾ ਨੇ ਹਲਕੇ ਵਿੱਚ ਵੋਟਰ ਹੋਣ ਦੀ ਯੋਗਤਾ ਦੀ ਅਣਦੇਖੀ ਕਰਕੇ ਵੱਡੇ ਪੱਧਰ ’ਤੇ ਬਣਾਈਆਂ ਜਾ ਰਹੀਆਂ ਵੋਟਾਂ ਦੀ ਗੁਰਦੁਆਰਾ ਚੋਣ ਕਮਿਸ਼ਨ ਨੂੰ ਫੈਕਸ ਭੇਜ ਕੇ ਸ਼ਿਕਾਇਤ ਕੀਤੀ ਹੈ। ਇਸ ਸ਼ਕਾਇਤ ਵਿੱਚ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਗ਼ਲਤ ਢੰਗ ਨਾਲ ਬਣਾਈਆਂ ਜਾ ਰਹੀਆਂ ਵੋਟਾਂ ਦੀ ਜਾਂਚ ਕੀਤੀ ਜਾਵੇ ਅਤੇ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਕਿ ਉਹ ਅਪਣੀ ਜਿੰਮੇਵਾਰੀ ਸਹੀ ਤਰੀਕੇ ਨਾਲ ਨਿਭਾਉਣ। ਉਕਤ ਆਗੂਆਂ ਨੇ ਕਿਹਾ ਕਿ ਹਲਕਾ ਬਸੀ ਪਠਾਣਾਂ ਵਿੱਚ ਵੱਡੀ ਗਿਣਤੀ ਵਿੱਚ ਬਿਨਾਂ
ਫ਼ਤਿਹਗੜ੍ਹ ਸਾਹਿਬ (24 ਅਗਸਤ, 2011): ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਪੰਥਕ ਮੋਰਚੇ ਦੇ ਜਨਰਲ ਸੀਟ ਤੋਂ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਤੇ ਰਾਖਵੀਂ ਸੀਟ ਤੋਂ ਉਮੀਦਵਾਰ ਸੰਤੋਖ ਸਿੰਘ ਸਲਾਣਾ ਵਲੋਂ ਹਲਕੇ ਵਿੱਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਤੋਂ ਜਦੋਂ ਤੋਂ ਚੋਣ ਪ੍ਰਕਿਰਿਆ ਸੁਰੂ ਹੋਈ ਹੈ। ਇਹ ਦੋਵੇਂ ਉਮੀਦਵਾਰ ਉਸ ਸਮੇਂ ਤੋਂ ਹੀ ਇਲਾਕੇ ਵਿੱਚ ਸਰਗਰਮ ਹਨ ਅਤੇ ਹਲਕੇ ਦੀਆਂ ਤਕਰੀਬਨ ਸਾਰੀਆਂ ਸਿੱਖ ਵੋਟਾਂ ਇਨ੍ਹਾਂ ਦੋਵਾਂ ਉਮੀਦਵਾਰਾਂ ਵਲੋਂ ਵੰਡੇ ਗਏ ਫਾਰਮਾਂ ਰਾਹੀਂ ਹੀ ਬਣੀਆਂ ਹਨ ...
ਫ਼ਤਿਹਗੜ੍ਹ ਸਾਹਿਬ (16 ਅਗਸਤ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਬਸੀ ਪਠਾਣਾਂ ਤੋਂ ਪੰਥਕ ਮੋਰਚੇ ਦੇ ਜਨਰਲ ਸੀਟ ਤੋਂ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਰਿਜ਼ਰਵ ਸੀਟ ਤੋਂ ਉਮੀਦਵਾਰ ਸੰਤੋਖ ਸਿੰਘ ਸਲਾਣਾ ਨੇ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਪਿੰਡ ਬਡਵਾਲਾ ਵਿੱਚ ਚੋਣ ਪ੍ਰਚਾਰ ਲਈ ਪੁੱਜੇ ਭਾਈ ਚੀਮਾ ਨੇ ਕਿਹਾ ਕਿ ਬਾਦਲ ਦਲ ਦੀ ਅਧੀਨਗੀ ਵਾਲੀ ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਦਾ ਕਈ ਪ੍ਰਚਾਰ ਪ੍ਰਸਾਰ ਨਹੀਂ ਕੀਤਾ ਗਿਆ ਧਰਮ ਪ੍ਰਚਾਰ ਦੀ ਥਾਂ ਇਸਦੇ ਪ੍ਰਬੰਧਕ ਦਾ ਧਿਆਨ ਹਮੇਸ਼ਾਂ ਹਮੇਸ਼ਾਂ ਗੁਰਧਾਮਾਂ ਅਤੇ ਸ਼੍ਰੋਮਣੀ ਕਮੇਟੀ ਦੀਆਂ ਸੰਸਥਾਵਾਂ ਦੀ ਦੁਰਦਵਰਤੋਂ ਵੱਲ ਹੀ ਕੇਂਦਰਤ ਰਿਹਾ ਹੈ।
ਬਠਿੰਡਾ (14 ਅਗਸਤ, 2011): ਬਾਦਲ ਕੇ ਸਰਕਾਰੀ ਅਤੇ ਸ਼੍ਰੋਮਣੀ ਕਮੇਟੀ ਸਾਧਨਾਂ ਦੀ ਚੋਣਾਂ ਵਿੱਚ ਦੁਰਵਰਤੋਂ ਕਰ ਰਹੇ ਹਨ, ਇਸ ਦੀ ਸਬੂਤਾਂ ਸਹਿਤ ਗੁਰਦੁਆਰਾ ਚੋਣ ਕਮਸ਼ਿਨ ਅਤੇ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਕੋਲ ਕੀਤੀ ਸ਼ਿਕਾਇਤ ਦਰਜ਼ ਕਰਵਾਈ ਜਾ ਚੁੱਕੀ ਹੈ, ਤੇ ਹਾਈ ਕੋਰਟ ਵਿੱਚ ਰਿੱਟ ਪਟੀਸ਼ਨ ਪਾਉਣ ਲਈ ਸਾਰੇ ਸਬੂਤ ਆਪਣੇ ਵਕੀਲ ਕੋਲ ਭੇਜ ਦਿੱਤੇ ਹਨ ਤੇ ਇੱਕ ਦੋ ਦਿਨਾਂ ਵਿੱਚ ਪਟੀਸ਼ਨ ਫਾਈਲ ਕਰ ਦਿੱਤੀ ਜਾਵੇਗੀ।
ਫ਼ਤਿਹਗੜ੍ਹ ਸਾਹਿਬ (14 ਅਗਸਤ, 2011): ਬਸੀ ਪਠਾਣਾਂ ਦੀ ਦੋਹਰੀ ਸੀਟ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਡੇਰਾ ਬੱਸੀ ਤੋਂ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਤੇ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਬਾਬਾ ਬਕਾਲਾ ਦੀ ਕਾਨਫਰੰਸ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸਾਂਝੇ ਮੋਰਚੇ ਦੀ ਨਿਰਅਧਾਰ ਅਲੋਚਨਾ ਤੋਂ ਸਾਬਤ ਹੁੰਦਾ ਹੈ ਕਿ ਇਸ ਮੋਰਚੇ ਵੱਲ ਲੋਕਾਂ ਦੇ ਝੁਕਾਅ ...
ਫ਼ਤਿਹਗੜ੍ਹ ਸਾਹਿਬ (12 ਅਗਸਤ, 2011): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਬਸੀ ਪਠਾਣਾਂ ਹਲਕੇ ਦੀ ਜਨਰਲ ਸੀਟ ਤੋਂ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਰਾਖਵੀਂ ਸੀਟ ਤੋਂ ਸੰਤੋਖ ਸਿੰਘ ਸਲਾਣਾ ਨੇ ਸੱਦਾ ਦਿੱਤਾ ਕਿ ਇਨ੍ਹਾਂ ਚੋਣਾਂ ਵਿੱਚ ਪੰਥਕ ਮੋਰਚੇ ਦੇ ਉਮੀਦਵਾਰਾਂ ਨੂੰ ਚੁਣ ਕੇ ਗੁਰਧਾਮਾਂ ਦੇ ਪ੍ਰਬੰਧ ਵਿੱਚ ਆਈਆਂ ਕੁਰੀਤੀਆਂ ਨੂੰ ਦੂਰ ਕਰਨ ਦਾ ਮੌਕਾ ਦਿੱਤਾ ਜਾਵੇ। ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਇਸ ਸਮੇਂ ਵਪਾਰਕ ਸੋਚ ਵਾਲੇ ਲੋਕ ਕਾਬਜ਼ ਹਨ ਜਿਨ੍ਹਾਂ ਦਾ ਧਿਆਨ ਹਮੇਸ਼ਾਂ ਗੁਰਧਾਮਾਂ ਦੇ ਪੈਸੇ ਅਤੇ ਜਾਇਦਾਦਾਂ ਦੀ ਲੁੱਟ ਵੱਲ ਹੀ ਰਿਹਾ ਹੈ।
ਫ਼ਤਿਹਗੜ੍ਹ ਸਾਹਿਬ, (10 ਅਗਸਤ, 2011): ਹਲਕਾ ਬਸੀ ਪਠਾਣਾਂ ਤੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਪੰਥਕ ਮੋਰਚੇ ਦੇ ਜਨਰਲ ਸੀਟ ਤੋਂ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਰਾਖਵੀਂ ਸੀਟ ਤੋਂ ਉਮੀਦਵਾਰ ਸੰਤੋਖ ਸਿੰਘ ਸਲਾਣਾ ਨੇ ਅੱਜ ਰਿਟਰਨਿੰਗ ਅਫਸਰ ਐਸ. ਡੀ. ਐਮ. ਬਸੀ ਪਠਾਣਾਂ ਕੋਲ ਇੱਕ ਵੱਡੇ ਕਾਫ਼ਲੇ ਨਾਲ ਪਹੁੰਚ ਕੇ ਅਪਣੇ ਪੇਪਰ ਦਾਖਲ ਕੀਤੇ।
ਫ਼ਤਿਹਗੜ੍ਹ ਸਾਹਿਬ (8 ਅਗਸਤ, 2011): ਬਸੀ ਪਠਾਣਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਪੰਥਕ ਮੋਰਚੇ ਦੇ ਉਮੀਦਵਾਰ ਭਾਈ ਹਰਪਾਲ ਸਿੰਘ ਚੀਮਾ ਅਤੇ ਸੰਤੋਖ ਸਿੰਘ ਸਲਾਣਾ (ਰਿਜ਼ਰਵ) 10 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਚੋਣ ਅਧਿਕਾਰੀ ਬਸੀ ਪਠਾਣਾਂ ਕੋਲ ਅਪਣੇ ਕਾਗਜ਼ ਦਾਖਲ ਕਰਨਗੇ।ਉਕਤ ਆਗੂਆਂ ਨੇ ਅਪੀਲ ਕੀਤੀ ਕਿ ਇਸ ਮੌਕੇ ਐਚ.ਡੀ.ਐਫ.ਸੀ ਬੈਂਕ ਕੋਲ ਵੱਡੀ ਗਿਣਤੀ ਵਿੱਚ ਇਕੱਤਰ ਹੋਇਆ ਜਾਵੇ। ਉਨ੍ਹਾਂ ਕਿਹਾ ਕਿ ਪੰਥਕ ਮੋਰਚੇ ਨੇ ਸ਼੍ਰੋਮਣੀ ਕਮੇਟੀ ਦੀਆਂ 85 ਸੀਟਾਂ ਤੋਂ ਅਪਣੇ ਉਮੀਦਵਾਰ ਐਲਾਨ ਦਿੱਤੇ ਹਨ ਅਤੇ ਬਾਕੀ ਰਹਿੰਦੇ ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਹੀ ਕਰ ਦਿੱਤਾ ਜਾਵੇਗਾ।
ਫ਼ਤਿਹਗੜ੍ਹ ਸਾਹਿਬ (3 ਅਗਸਤ, 2011): ਬਠਿੰਡਾ ਦੇ ਪਿੰਡ ਗੋਬਿੰਦਪੁਰਾ ਵਿੱਚ ਜ਼ਮੀਨਾਂ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨਾਂ, ਔਰਤਾਂ ਅਤੇ ਬੱਚਿਆਂ ’ਤੇ ਪੰਜਾਬ ਦੀ ਬਾਦਲ ਸਰਕਾਰ ਵਲੋਂ ਢਾਹੇ ਗਏ ਪੁਲਸੀਆ ਕਹਿਰ ਦੀ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਨੇ ਸਖ਼ਤ ਨਿੰਦਾ ਕੀਤੀ ਹੈ।
« Previous Page — Next Page »