ਬਠਿੰਡਾ: ਪੰਜਾਬ ਦੀਆਂ ਦਰਿਆਵਾਂ ਦੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਖਿਲਾਫ ਪ੍ਰਦਰਸ਼ਨ ਕਰਨ ਲਈ ਸ਼ਾਹਕੋਟ ਜਾਣ ਮੌਕੇ ਗ੍ਰਿਫਤਾਰ ਕੀਤੇ ਗਏ ਦਲ ਖਾਲਸਾ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਮਹਿਰਾਜ ਅਤੇ ਮਾਲਵਾ ਯੂਥ ਫੈਡਰੇਸ਼ਨ ਦੇ ਆਗੂ ਲੱਖਾ ਸਿਧਾਣਾ ਨੂੰ 25 ਮਈ ਨੂੰ ਤਲਵੰਡੀ ਸਾਬੋ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਫਰਸਟ ਕਲਾਸ ਅਮਨਦੀਪ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਦੋਵਾਂ ਨੂੰ 6 ਜੂਨ ਤਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।
ਜਿਕਰਯੋਗ ਹੈ ਕਿ ਇਹ ਦੋਵੇਂ ਆਗੂ ਬਿਆਸ ਦਰਿਆ ਵਿਚ ਚੱਢਾ ਖੰਡ ਮਿਲ ਦਾ ਸੀਰਾ ਰਿਸਣ ਨਾਲ ਹੋਏ ਪ੍ਰਦੂਸ਼ਣ ਦੇ ਰੋਸ ਵਜੋਂ 24 ਮਈ ਨੂੰ ਸ਼ਾਹਕੋਟ ਵਿਖੇ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਸਨ ਤਾਂ ਮੋਗਾ ਵਿਖੇ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।
ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਇਹਨਾਂ ਦੋਵਾਂ ਆਗੂਆਂ ਦੀ ਗ੍ਰਿਫਤਾਰ ਦੀ ਨਿਖੇਧੀ ਕਰਦਿਆਂ ਇਹਨਾਂ ਦੀ ਰਿਹਾਈ ਦੀ ਮੰਗ ਕੀਤੀ ਹੈ।