ਸਿੱਖ ਖਬਰਾਂ

ਡੇਰਾ ਸਿਰਸਾ ਪ੍ਰੇਮੀਆਂ ਨਾਲ ਸੱਤ ਸਾਲ ਪੁਰਾਣੇ ਹੋਏ ਟਕਰਾਅ ਦੇ ਮਾਮਲੇ ‘ਚ ਸਿੱਖਾਂ ਨੂੰ ਤਿੰਨ ਸਾਲ ਦੀ ਸਜ਼ਾ

November 5, 2016 | By

ਬਠਿੰਡਾ: ਸੱਤ ਸਾਲ ਪਹਿਲਾਂ ਸਿੱਖਾਂ ਅਤੇ ਸਿਰਸਾ ਡੇਰਾ ਪ੍ਰੇਮੀਆਂ ਵਿਚ ਹੋਏ ਟਕਰਾਅ ਦੇ ਕੇਸ ਦਾ ਫੈਸਲਾ ਆ ਗਿਆ ਹੈ। ਇਸ ਕੇਸ ਵਿਚ ਬਾਬਾ ਹਰਦੀਪ ਸਿੰਘ ਮਹਿਰਾਜ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ।

ਬਾਬਾ ਹਰਦੀਪ ਸਿੰਘ ਮਹਿਰਾਜ (ਫਾਈਲ ਫੋਟੋ)

ਬਾਬਾ ਹਰਦੀਪ ਸਿੰਘ ਮਹਿਰਾਜ (ਫਾਈਲ ਫੋਟੋ)

ਸੱਤ ਸਾਲ ਪਹਿਲਾਂ ਰਾਮਪੁਰਾ ਨੇੜੇ ਪਿੰਡ ਮਹਿਰਾਜ ਦੀ ਦਾਣਾ ਮੰਡੀ ‘ਚ ਸਿੱਖਾਂ ਅਤੇ ਡੇਰਾ ਪ੍ਰੇਮੀਆਂ ਵਿਚ ਹੋਏ ਟਕਰਾਅ ਤੋਂ ਬਾਅਦ ਬਾਬਾ ਹਰਦੀਪ ਸਿੰਘ ਦੇ ਖਿਲਾਫ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਸੀ। ਇਸ ਕੇਸ ਵਿਚ ਪੁਲਿਸ ਨੇ 86 ਬੰਦਿਆਂ ਦੇ ਖਿਲਾਫ ਪਰਚਾ ਦਰਜ ਕੀਤਾ ਸੀ, ਜਿਨ੍ਹਾਂ ਵਿਚੋਂ 80 ਅਣਪਛਾਤੇ ਸਨ।

ਫੈਸਲੇ ਤੋਂ ਬਾਅਦ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਇਸ ਵਿਚ ਜ਼ਮਾਨਤ ਮਿਲ ਗਈ ਹੈ ਅਤੇ ਉਹ ਇਸ ਫੈਸਲੇ ਦੇ ਖਿਲਾਫ ਉਪਰਲੀ ਅਦਾਲਤ ਵਿਚ ਅਪੀਲ ਕਰਨਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,