ਸਿੱਖ ਖਬਰਾਂ

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਗੁਰਮਤਿ ਕਾਲਜ਼ ਦੀ ਨੀਹ ਰੱਖੀ

January 1, 2016 | By

ਪਟਿਆਲਾ, ਚੰਨੋਂ (31 ਦਸੰਬਰ, 2015): ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਪ੍ਰਬੰਧ ਵਾਲੇ ਗੁਰਦੁਆਰਾ ਪ੍ਰਮੇਸ਼ਰ ਦੁਆਰਾ ਵਿੱਚ ਗੁਰਮਤਿ ਕਾਲਜ਼ ਦੀ ਨਹੀ ਰੱਖੀ ਗਈ ਹੈ। ਗਰੁਮਤਿ ਕਾਲਜ਼ ਦੀ ਨੀਂਹ ਰੱਖਣ ਤੋਂ ਬਾਅਦ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰਮਤਿ ਕਾਲਜ ਵਿਚ ਪੰਜਾਬੀ ਦੇ ਨਾਲ ਨਾਲ ਅੰਗਰੇਜ਼ੀ ਵਿਚ ਪ੍ਰਚਾਰ ਕਰਨ ਵਾਲੇ ਕਥਾ ਵਾਚਕ ਤਿਆਰ ਕੀਤੇ ਜਾਣਗੇ ਤੇ ਕੀਰਤਨ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲਾਂ ਵਲੋਂ ਹਰ ਮਹੀਨੇ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ ।

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਗੁਰਮਤਿ ਕਾਲਜ਼ ਦੀ ਨੀਹ ਰੱਖੀ

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਗੁਰਮਤਿ ਕਾਲਜ਼ ਦੀ ਨੀਹ ਰੱਖੀ

ਉਨਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਚਾਰੇ ਸਾਹਿਬਜ਼ਾਦੇ, ਮਾਤਾ ਗੁਜਰੀ ਤੇ ਪਿਤਾ ਗੁਰੂ ਤੇਗ਼ ਬਹਾਦਰ ਸਮੇਤ ਸਾਰਾ ਪਰਿਵਾਰ ਵਾਰ ਕੇ ਸਿੱਖੀ ਦਾ ਬੂਟਾ ਲਾਇਆ ਸੀ, ਅੱਜ ਗੁਰੂ ਸਾਹਿਬਾਨਾ ਦੇ ਲਗਾਏ ਇਸ ਸਿੱਖੀ ਦੇ ਬੂਟੇ ਉੱਪਰ ਸਿੱਖ ਕੌਮ ਦੇ ਅੰਦਰੋਂ ਤੇ ਬਾਹਰੋਂ ਸਾਜ਼ਿਸ਼ ਤਹਿਤ ਹਮਲੇ ਕੀਤੇ ਜਾ ਰਹੇ ਹਨ। ਇਨ੍ਹਾਂ ਦਾ ਟਾਕਰਾ ਕਰਨ ਲਈ ਸਿੱਖ ਕੌਮ ਨੂੰ ਮਜ਼ਬੂਤ ਹੋਣ ਦੀ ਲੋੜ ਹੈ।

ਬਾਬ ਢੱਡਰੀਆਂ ਵਾਲਿਆਂ ਨੇ ਦੱਸਿਆ ਕਿ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਮਿਸ਼ਨ ਵਲੋਂ ਵਿਸ਼ੇਸ਼ ਮੀਟਿੰਗ ਗੁਰਦੁਆਰਾ ਪਰਮੇਸ਼ਰ ਦੁਆਰ ਸਾਹਿਬ ਵਿਖੇ ਕੀਤੀ ਜਿਸ ਵਿਚ ਫ਼ੈਸਲਾ ਕੀਤਾ ਕਿ ਪੁਰਾਣੇ ਬਣੇ ਹੋਏ ਨਿਰਵੈਰ ਖ਼ਾਲਸਾ ਦਲਾਂ ਦਾ ਨਾਮ ਬਦਲ ਕੇ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਰੱਖਿਆ ਤੇ ਕੁੱਝ ਸੁਹਿਰਦ ਪ੍ਰਚਾਰਕ ਵੀਰਾਂ ਦਾ ਸਾਥ ਲੈ ਕੇ ਗੁਰਮਤਿ ਸਿਧਾਂਤਾਂ ਨੂੰ ਘਰ-ਘਰ ਪਹੁੰਚਾਉਣ ਦੇ ਪ੍ਰੋਗਰਾਮ ਉਲੀਕੇ ਹਨ।

ਗੁਰਦੁਆਰਾ ਪਰਮੇਸ਼ਰ ਦੁਆਰ ਸਾਹਿਬ ਸੇਖੂਪੁਰ ਵਿਖੇ 2 ਜਨਵਰੀ ਨੂੰ ਨਵੇਂ ਸਾਲ ਦੀ ਆਮਦ ਮੌਕੇ ਸਵੇਰ 11 ਵਜੇ ਤੋਂ ਸ਼ਾਮ 3 ਵਜੇ ਤੱਕ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਕਰਵਾਇਆ ਜਾ ਰਿਹਾ ਹੈ ਤੇ ਸਮਾਗਮ ਤੋਂ ਪਹਿਲਾਂ ਸਵੇਰੇ 9 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: