Site icon Sikh Siyasat News

ਸੌਦਾ ਸਾਧ ਨੂੰ ਮਾਫ ਕਰਨ ਦੇ ਫੈਸਲੇ ਦੇ ਹੱਕ ਵਿੱਚ ਹਵਾ ਬਣਾਉਣ ਲਈ ਬਾਦਲ ਨੇ ਸ੍ਰੋਮਣੀ ਕਮੇਟੀ ਦੇ ਮੈਂਬਰਾਂ ਸੱਦੀ ਇਕੱਤਰਤਾ

ਸ੍ਰੀ ਆਨੰਦਪੁਰ ਸਾਹਿਬ (28 ਸਤੰਬਰ,2015): ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਕੇ ਸਿੱਖ ਕੋੰਮ ਦੀਆਂ ਭਾਵਨਾਵਾਂ ਅਤੇ ਰਹੂਰੀਤਾਂ ਨਾਲ ਖਿਲਵਾੜ ਕਰਨ ਵਾਲੇ ਸਰਸਾ ਦੇ ਬਦਨਾਮ ਸਾਧ ਨੂੰ ਸਿੱਖ ਪ੍ਰਭੁਸੱਤਾ ਦੇ ਪ੍ਰਤੀਕ ਸ਼੍ਰੀ ਅਕਾਲ ਤਖਤ ਤੋਂ ਪੰਥਕ ਪ੍ਰੰਪਰਾਵਾਂ ਨੂੰ ਛਿੱਕੇ ਟੰਗ ਕੇ ਜੱਥੇਦਾਰਾਂ ਵੱਲੋਂ ਦਿੱਤੀ ਮਾਫੀ ਖਿਲਾਫ ਉਪਜੇ ਪੰਥਕ ਰੋਹ ਨਾਲ ਨਜਿੱਠਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਦੀ ਅੱਜ ਇਕੱਤਰਤਾ ਸੱਦੀ ਗਈ ਹੈ।

ਪੰਜਾਬੀ ਦੀਆਂ ਕੁਝ ਅਖਬਾਰਾਂ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸੀਨੀਅਰ ਆਗੂਆਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਬੈਠਕ ਬੁਲਾ ਕੇ ਪੰਜਾਂ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਦੇ ਹੱਕ ਵਿੱਚ ਲਹਿਰ ਪੈਦਾ ਕਰਨ ਲਈ ਉਨ੍ਹਾਂ ਨੂੰ ਹਦਾਇਤਾਂ ਦਿੱਤੀਆਂ ਜਾਣ।

ਸੌਦਾ ਸਾਧ ਨੂੰ ਮਾਫ ਕਰਨ ਦੇ ਫੈਸਲੇ ਦੇ ਹੱਕ ਵਿੱਚ ਹਵਾ ਬਣਾਉਣ ਲਈ ਬਾਦਲ ਨੇ ਸ੍ਰੋਮਣੀ ਕਮੇਟੀ ਦੇ ਮੈਂਬਰਾਂ ਸੱਦੀ ਇਕੱਤਰਤਾ

ਦੇਰ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਤੋਂ ਸਾਰੇ ਮੈਂਬਰਾਂ ਨੂੰ ਸੁਨੇਹੇ ਭੇਜਣੇ ਸ਼ੁਰੂ ਕਰ ਦਿੱਤੇ ਗਏ ਸਨ। ਇਸ ਅਚਨਚੇਤ ਸੱਦੀ ਗਈ ਬੈਠਕ ਦੀ ਪੁਸ਼ਟੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਮੰਗਲਵਾਰ ਨੂੰ ਬਾਅਦ ਦੁਪਹਿਰ ਇਕ ਵਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਹੇਠ ੲਿਹ ਬੈਠਕ ਹੋੲੇਗੀ। ੳੁਧਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਬੈਠਕ ਸਬੰਧੀ ਕੋਈ ਵੀ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ।

ਸੂਤਰਾਂ ਮੁਤਾਬਕ ਮੈਂਬਰਾਂ ਦੀ ਸਮੇਂ ਸਿਰ ਹਾਜ਼ਰੀ ਯਕੀਨੀ ਬਣਾੳੁਣ ਲੲੀ ਅਧਿਕਾਰੀਅਾਂ ਦੀਅਾਂ ਡਿੳੂਟੀਅਾਂ ਵੀ ਲਾੲੀਆਂ ਗਈਆਂ ਹਨ। ਬੈਠਕ ਬੁਲਾਉਣ ਬਾਰੇ ਕੋਈ ਵੀ ਕੁਝ ਖੁੱਲ ਕੇ ਦੱਸਣ ਲਈ ਤਿਆਰ ਨਹੀਂ ਪਰ ਸਮਝਿਆ ਜਾ ਰਿਹਾ ਹੈ ਕਿ ਡੇਰਾ ਮੁਖੀ ਨੂੰ ਮੁਅਾਫ਼ੀ ਬਾਰੇ ਜੱਥੇਦਾਰਾਂ ਵੱਲੋਂ ਲੲੇ ਗੲੇ ਫ਼ੈਸਲੇ ’ਤੇ ਸਮਰਥਨ ਜੁਟਾੳੁਣ ਲੲੀ ਇਹ ਬੈਠਕ ਕੀਤੀ ਜਾ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version