ਮੁੱਖ ਮੰਤਰੀ ਪੰਜਾਬ ਤੇ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ 27 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਹੋਣ ਵਾਲੀ ਪੰਥਕ ਕਾਨਫਰੰਸ ਵਿਚ ਪੰਥਕ ਮੋਰਚੇ ਦਾ ਐਲਾਨ ਕਰਨ ਦੇ ਨਾਲ ਹੀ ਮੁੱਖ ਮੰਤਰੀ ਪਦ ਤੋਂ ਅਸਤੀਫ਼ਾ ਦੇਣ ਦੀ ਸੰਭਾਵਨਾ ਬਣ ਰਹੀ ਹੈ।
ਮੁੱਖ ਮੰਤਰੀ ਪੰਜਾਬ ਤੇ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ 27 ਜੁਲਾਈ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਹੋਣ ਵਾਲੀ ਪੰਥਕ ਕਾਨਫਰੰਸ ਵਿਚ ਪੰਥਕ ਮੋਰਚੇ ਦਾ ਐਲਾਨ ਕਰਨ ਦੇ ਨਾਲ ਹੀ ਮੁੱਖ ਮੰਤਰੀ ਪਦ ਤੋਂ ਅਸਤੀਫ਼ਾ ਦੇਣ ਦੀ ਸੰਭਾਵਨਾ ਬਣ ਰਹੀ ਹੈ ।
ਦਲ ਦੇ ਭਰੋਸੇਯੋਗ ਸੂਤਰਾਂ ਮੁਤਾਬਿਕ 27 ਜੁਲਾਈ ਦੀ ਪੰਥਕ ਕਨਵੈਨਸ਼ਨ ਤੇ ਮੋਰਚੇ ਦੀ ਅਗਲੀ ਰੂਪ-ਰੇਖਾ, ਵਿਧਾਇਕ ਦਲ ਦੀ ਮੀਟਿੰਗ ਵਿਚ ਨਵੇਂ ਆਗੂ ਦੀ ਚੋਣ ਵਰਗੇ ਅਹਿਮ ਮੁੱਦਿਆਂ ਬਾਰੇ ਰਣਨੀਤੀ ਨੂੰ ਅੰਤਿਮ ਛੋਹਾਂ ਦੇਣ ਲਈ ਅਕਾਲੀ ਦਲ ਦੀ ਉੱਚ ਤਾਕਤੀ ਕੋਰ ਕਮੇਟੀ ਦੀ ਮੀਟਿੰਗ 24 ਜੁਲਾਈ ਨੂੰ ਚੰਡੀਗੜ੍ਹ ਵਿਖੇ ਸੱਦ ਲਈ ਗਈ ਹੈ।
ਸੂਤਰਾਂ ਦਾ ਮੰਨਣਾ ਹੈ ਕਿ ਸ: ਬਾਦਲ ਸ਼ੋ੍ਰਮਣੀ ਕਮੇਟੀ ਨੂੰ ਵੰਡਣ ਵਿਰੁੱਧ ਮੋਰਚਾ ਲਗਾ ਕੇ ਵੱਡੇ ਪੰਥਕ ਆਗੂ ਵਾਲੇ ਅਕਸ ਨੂੰ ਉਭਾਰਨ ਦੇ ਯਤਨ ਵਿਚ ਹਨ ਕਿਊਂਕਿ ਪਿਛਲੇ ਇਕ ਦਹਾਕੇ ਦੌਰਾਨ ਸ: ਬਾਦਲ ਦੇ ਸਿੱਖ ਆਗੂ ਦੇ ਅਕਸ਼ ਨੂੰ ਬੁਰੀ ਤਰਾਂ ਧੱਕਾ ਲੱਗਿਆ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਪੰਥਕ ਮੋਰਚੇ ਦੇ ਸਰੂਪ ਬਾਰੇ ਵਿਸਥਾਰ ਤਾਂ ਪੂਰੀ ਜਾਣਕਾਰੀ ਸਾਹਮਣੇ ਆਉਣ ਬਾਅਦ ਹੀ ਪਤਾ ਲੱਗੇਗਾ, ਪਰ ਪੰਥਕ ਮੋਰਚੇ ਦੀ ਅਗਵਾਈ ਸ: ਬਾਦਲ ਦੇ ਹੱਥ ਹੋਣ ਅਤੇ ਪਹਿਲੇ ਜਥੇ ਦੀ ਅਗਵਾਈ ਕਰਦਿਆਂ ਗਿ੍ਫ਼ਤਾਰੀ ਦੇਣ ‘ਚ ਉਹ ਸਭ ਤੋਂ ਅੱਗੇ ਹੋਣਗੇ ।
ਇਹ ਵੀ ਪਤਾ ਲੱਗਿਆ ਹੈ ਕਿ ਵਿਧਾਇਕ ਦਲ ਦੀ ਮੀਟਿੰਗ 28 ਜੁਲਾਈ ਨੂੰ ਚੰਡੀਗੜ੍ਹ ਰੱਖੇ ਜਾਣ ‘ਤੇ ਸਰਬਸੰਮਤੀ ਨਾਲ ਉੱਪ-ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੂੰ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਦੀ ਸੰਭਾਵਨਾ ਹੈ ।