ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਅਭੈ ਚੌਟਾਲਾ ਨੇ ਕਿਹਾ ਕਿ ਜੇਕਰ ਹਰਿਆਣਾ-ਪੰਜਾਬ ਦੀ ਸਰਹੱਦ ‘ਤੇ ਫੌਜ ਵੀ ਤਾਇਨਾਤ ਕੀਤੀ ਗਈ ਤਾਂ ਵੀ 23 ਫਰਵਰੀ ਨੂੰ ਹਰ ਹਾਲ ‘ਚ ਸਤਲੁਜ-ਯਮੁਨਾ ਲਿੰਕ ਨਹਿਰ ਪੁੱਟਾਂਗੇ। ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਸੀਨੀਅਰ ਆਗੂ ਨੇ ਸੋਮਵਾਰ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨੂੰ ਕਿਹਾ ਕਿ ਜਨ ਜਾਗ੍ਰਿਤੀ ਮੁਹਿੰਮ ਦੇ ਤੀਜੇ ਪੜਾਅ ‘ਚ ਪਾਰਟੀ ਦਫ਼ਤਰ ‘ਚ ਕਾਰਜਕਰਤਾਵਾਂ ਨਾਲ ਬੈਠਕ ‘ਚ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਮੁਹਿੰਮ ਦਾ ਤੀਜਾ ਪੜਾਅ 21 ਫਰਵਰੀ ਨੂੰ ਪੂਰਾ ਹੋਵੇਗਾ। ਉਨ੍ਹਾਂ ਸਤਲੁਜ-ਯਮੁਨਾ ਲਿੰਕ ਨਹਿਰ ਵਰਗੇ ਸੰਜੀਦਾ ਮਸਲੇ ‘ਤੇ ਭਾਜਪਾ ਅਤੇ ਕਾਂਗਰਸ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਭਾਜਪਾ ਸਰਕਾਰ ਵਲੋਂ ਇਸ ਮਸਲੇ ‘ਤੇ ਕੋਈ ਗੰਭੀਰ ਯਤਨ ਨਹੀਂ ਕੀਤੇ ਗਏ। ਮੁੱਖ ਮੰਤਰੀ ਵਲੋਂ ਇਸ ਮਸਲੇ ‘ਤੇ ਸਰਬ ਪਾਰਟੀ ਬੈਠਕ ਬੁਲਾਈ ਗਈ ਸੀ ਅਤੇ ਉਸ ਵਿਚ ਤੈਅ ਹੋਇਆ ਕਿ ਇਸ ਮਸਲੇ ‘ਤੇ ਸਾਰੀਆਂ ਪਾਰਟੀਆਂ ਪ੍ਰਧਾਨ ਮੰਤਰੀ ਨੂੰ ਮਿਲਣਗੀਆਂ। ਅਭੈ ਚੌਟਾਲਾ ਨੇ ਕਿਹਾ ਕਿ ਨਹਿਰ ਦੇ ਮਸਲੇ ‘ਤੇ ਸੁਪਰੀਮ ਕੋਰਟ ਵਲੋਂ ਫੈਸਲਾ ਆਏ 3 ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਮੁੱਖ ਮੰਤਰੀ ਖੱਟਰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਨਹੀਂ ਲੈ ਸਕੇ। ਇਸ ਤੋਂ ਪਤਾ ਲਗਦਾ ਹੈ ਕਿ ਭਾਜਪਾ ਇਸ ਮਸਲੇ ‘ਤੇ ਗੰਭੀਰ ਨਹੀਂ ਹੈ।
ਸਬੰਧਤ ਖ਼ਬਰ:
ਐਸ.ਵਾਈ.ਐਲ. ਨਹਿਰ ਪੁੱਟਣ ਦਾ ਬਾਦਲਾਂ ਦੇ ਦੋਸਤ ਚੌਟਾਲਾ ਦਾ ਐਲਾਨ ਮਹਿਜ ਸ਼ਰਾਰਤ ਅਤੇ ਸਟੰਟ : ਦਲ ਖਾਲਸਾ …