Site icon Sikh Siyasat News

ਗਗਨੇਜਾ ਦੀ ਮੌਤ ‘ਤੇ ਦੁਖ ਪ੍ਰਗਟ ਕਰਨ ਪਹੁੰਚੇ ਬਾਦਲ; ਕਿਹਾ ਹਮਲੇ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ

ਜਲੰਧਰ: ਆਰਐਸਐਸ ਆਗੂ ਜਗਦੀਸ਼ ਗਗਨੇਜਾ ਦੇ ਘਰ ਦੀਪ ਨਗਰ ਵਿਖੇ ਕੱਲ੍ਹ ਅਫ਼ਸੋਸ ਪ੍ਰਗਟ ਕਰਨ ਪਹੁੰਚੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਗਦੀਸ਼ ਗਗਨੇਜਾ ’ਤੇ ਜਾਨਲੇਵਾ ਹਮਲਾ ਕਰਨ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਹ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਸ ਕਾਂਡ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਸੀਬੀਆਈ ਤੇਜ਼ੀ ਨਾਲ ਜਾਂਚ ਕਰੇਗੀ।

ਜਗਦੀਸ਼ ਗਗਨੇਜਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਵਾਸਤੇ ਪੰਜਾਬ ਪੁਲਿਸ ਸੀਬੀਆਈ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਏਗੀ। ਜ਼ਿਕਰਯੋਗ ਹੈ ਕਿ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕੱਲ੍ਹ ਜਗਦੀਸ਼ ਗਗਨੇਜਾ ਦੇ ਸਸਕਾਰ ’ਚ ਸ਼ਾਮਲ ਹੋਣ ਮੌਕੇ ਇਹ ਦਾਅਵਾ ਕੀਤਾ ਸੀ ਕਿ ਗਗਨੇਜਾ ’ਤੇ ਹੋਏ ਹਮਲੇ ਵਿੱਚ ਵਿਦੇਸ਼ੀ ਤਾਕਤਾਂ ਦਾ ਹੱਥ ਹੈ ਤੇ ਉਹ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਮਾਮਲੇ ਦੀ ਜਾਂਚ ਸੀਬੀਆਈ ਨੂੰ ਤੇਜ਼ੀ ਨਾਲ ਕਰਨ ਲਈ ਕਹਿਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version