ਚੰਡੀਗੜ੍ਹ (29 ਫਰਵਰੀ, 2016): ਪੰਜਾਬ ਦੀ ਬਾਦਲ ਸਰਕਾਰ ਨੇ ਸਾਂਝਾ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਬੱਤ ਖਾਲਸਾ 2015 ਦੇ ਮੁੱਖ ਪ੍ਰਬੰਧਕਾਂ ਵਿੱਚੋਂ ਇੱਕ ਭਾਈ ਮੋਹਕਮ ਸਿੰਘ ਨੂੰ ਮਿਲੀ ਜ਼ਮਾਨਤ ਵਿਰੁੱਧ ਭਾਰਤੀ ਸੁਪਰੀਮ ਕੋਰਟ ਵਿੱਚ ਅਪੀਲ ਦਾਖਲ ਕੀਤੀ ਹੈ।
ਪੰਜਾਬ ਪੁਲਿਸ ਨੇ ਭਾਈ ਮੋਹਕਮ ਸਿੰਘ ਸਮੇਤ 10 ਨਵੰਬਰ 2015 ਨੂੰ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿੱਚ ਸਰਬੱਤ ਖਾਲਸਾ ਦਾ ਸਮਾਗਮ ਬੁਲਾਉਣ ਵਾਲੇ ਹੋਰ ਪ੍ਰਬੰਧਕ ਆਗੂਆਂ ‘ਤੇ ਦੇਸ਼ ਧਰੋਹ ਦਾ ਮੁਕੱਦਮਾ ਦਰਜ਼ ਕੀਤਾ ਸੀ।
ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਭਾਈ ਮੋਹਕਮ ਸਿੰਘ, ਭਾਈ ਬਲਵੰਤ ਸਿਮਘ ਗੋਪਾਲਾ ਅਤੇ ਹੋਰਾਂ ਨਾਲ(ਪੁਰਾਣੀ ਤਸਵੀਰ)
ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕੀਤਾ ਸੀ, ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੇਸ਼ ਧਰੋਹ ਦੇ ਮਾਮਲੇ ਵਿੱਚ ਉਨ੍ਹਾਂ ਦੀ ਜ਼ਮਨਾਤ ਮਨਜ਼ੂਰ ਕਰ ਲਈ ਸੀ।ਦੇਸ਼ ਧਰੋਹ ਦੇ ਕੇਸ ਵਿੱਚ ਜ਼ਮਾਨਤ ਤੇ ਰਿਹਾਅ ਹੋਣ ਤੋਂ ਬਾਅਦ ਜਲਦੀ ਹੀ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹੋਰ ਕੇਸਾਂ ਵਿੱਚ ਗ੍ਰਿਫਤਾਰ ਕਰ ਲਿਆ ਸੀ।
ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:
Badal govt. appeals in SCI against bail granted to Bhai Mohkam Singh
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣੇ ਹੀ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਭਾਈ ਮੋਹਕਮ ਸਿੰਘ ਨੂੰ ਕਿਸੇ ਨਵੇਂ ਮਾਮਲੇ ਵਿੱਚ ਗ੍ਰਿਫਤਾਰ ਕਰਨ ਤੋਂ ਪਹਿਲਾਂ ਘੱਟੋ-ਘੱਟ ਇਕ ਹਫਤਾ ਪਹਿਲਾਂ ਦੱਸਿਆ ਜਾਵੇ।
ਅਕਾਲੀ ਦਲ ਸਾਂਝਾ ਦੇ ਆਗੂਆਂ ਨੇ ਦੋਸ਼ ਲਾਇਆ ਕਿ ਬਾਦਲ ਸਰਾਕਰ ਰਾਜਸੀ ਕਿੜ ਕੱਢਣ ਲਈ ਉਨ੍ਹਾਂ ਦੀ ਪਾਰਟੀ ਦੇ ਮੁਖੀ ਨੂੰ ਜੇਲ ਵਿੱਚ ਬੰਦ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ।
ਭਾਰਤੀ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਅਰਜ਼ੀ ‘ਤੇ 4 ਮਾਰਚ ਨੂੰ ਸੁਣਵਾਈ ਕਰਨ ਦੀ ਸੰਭਾਵਨਾ ਹੈ।

