April 23, 2016 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਵੱਖ-ਵੱਖ ਦੇਸ਼ਾਂ ਵਿੱਚ ਨਸਲੀ ਹਮਲਿਆਂ ਦਾ ਸ਼ਿਕਾਰ ਹੋਰ ਰਹੀ ਸਿੱਖ ਕੌਮ ਦੀ ਸਹਾਇਤਾ ਲਈ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ।
ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅਮਨ-ਪਸੰਦ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਸਿੱਖ ਭਾਈਚਾਰੇ ਵਿਰੁੱਧ ਧਾਰਮਿਕ ਤੇ ਨਸਲੀ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਉਪਰਾਲੇ ਕਰੇ ਅਤੇ ਸਿੱਖ ਧਰਮ ਤੇ ਇਸ ਦੇ ਸ਼ਾਂਤੀ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦਾ ਦੁਨੀਆ ਭਰ ਵਿਚ ਪਾਸਾਰ ਕਰਨ ਲਈ ਸਾਰੇ ਕੂਟਨੀਤਕ ਮਿਸ਼ਨਾਂ ਨੂੰ ਸਰਗਰਮ ਕਰੇ।
ਮੁੱਖ ਮੰਤਰੀ ਨੇ ਨਿਊਜਰਸੀ ਵਿਖੇ ਅਮਰੀਕੀ ਅਥਾਰਟੀ ਵੱਲੋਂ ਸਿੱਖ ਲੜਕੇ ਦੀ ਦਸਤਾਰ ਨੂੰ ਉਤਾਰਨ ਵੱਲ ਕੇਂਦਰ ਸਰਕਾਰ ਦਾ ਧਿਆਨ ਦਿਵਾਇਆ ਹੈ । ਮੁੱਖ ਮੰਤਰੀ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਕੋਲ ਇਹ ਮਾਮਲਾ ਉਠਾਇਆ ਹੈ ਅਤੇ ਉਨ੍ਹਾਂ ਨੇ ਦੋਸ਼ੀ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅਮਰੀਕੀ ਅਥਾਰਟੀ ‘ਤੇ ਜ਼ੋਰ ਪਾਉਣ ਲਈ ਆਖਿਆ ਹੈ ।
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਉਨ੍ਹਾਂ ਨਸਲੀ ਤੱਤਾਂ ਵਿਰੁੱਧ ਕਾਰਵਾਈ ਲਈ ਜ਼ੋਰ ਪਾ ਰਹੀਆਂ ਹਨ ਜੋ ਕਿ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਵਾਲੇ ਸਿੱਖ ਨਾਗਰਿਕਾਂ ਦਾ ਸਾਫ਼ ਸੁਥਰਾ ਅਕਸ ਖ਼ਰਾਬ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ।
Related Topics: India, Parkash Singh Badal, Racial Attacks on Sikhs, Sikh Diaspora