ਚੰਡੀਗੜ੍ਹ: ਮਿਲੀਆਂ ਖ਼ਬਰਾਂ ਮੁਤਾਬਕ ਮੈਕਸੀਮਮ ਸਕਿਉਰਿਟੀ ਜੇਲ੍ਹ ਨਾਭਾ ‘ਚ ਬੰਦ ਸਿਆਸੀ ਸਿੱਖ ਕੈਦੀ ਹਰਮਿੰਦਰ ਸਿੰਘ ਮਿੰਟੂ ਨੂੰ ਬਾਘਾਪੁਰਾਣਾ ਪੁਲਿਸ ਵਲੋਂ 8 ਨਵੰਬਰ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ੍ਹ ‘ਚੋਂ ਲਿਆਂਦਾ ਗਿਆ। ਭਾਈ ਮਿੰਟੂ ਨੂੰ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਕੇ ਉਨ੍ਹਾਂ ਦਾ 13 ਨਵੰਬਰ ਤਕ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ।
ਪੁਲਿਸ ਨੇ ਦੱਸਿਆ ਕਿ ਹਾਲ ਹੀ ਵਿਚ ਹੋਈਆਂ ਗ੍ਰਿਫਤਾਰੀਆਂ ਦੇ ਸਬੰਧ ‘ਚ ਪੁੱਛਗਿੱਛ ਲਈ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਿਸ ਰਿਮਾਂਡ ‘ਤੇ ਲਿਆ ਗਿਆ ਹੈ।
ਪੁਲਿਸ ਨੇ ਹਰਮਿੰਦਰ ਸਿੰਘ ਮਿੰਟੂ ਦੀ ਮੈਡੀਕਲ ਜਾਂਚ ਵੀ ਹਸਪਤਾਲ ‘ਚ ਕਰਵਾਈ। ਇਸ ਤੋਂ ਇਕ ਦਿਨ ਪਹਿਲਾਂ ਨਾਭਾ ਜੇਲ੍ਹ ‘ਚ ਬੰਦ ਇਕ ਹੋਰ ਸਿੱਖ ਹਰਬਿੰਦਰ ਸਿੰਘ ਨੂੰ ਲੁਧਿਆਣਾ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਸੀ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Baghapurana police gets Remand of Harminder Singh Minttoo on Production Warrants …