ਸਿਆਸੀ ਖਬਰਾਂ

ਬੈਂਸ ਭਰਾਵਾਂ ਵਲੋਂ ਰਾਸ਼ਟਰਪਤੀ ਚੋਣ ਲਈ ਭਾਜਪਾ ਦੇ ਉਮੀਦਵਾਦ ਕੋਵਿੰਦ ਨੂੰ ਹਮਾਇਤ ਦਾ ਐਲਾਨ

July 5, 2017 | By

ਲੁਧਿਆਣਾ: ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਐਨਡੀਏ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਾਮ ਨਾਥ ਕੋਵਿੰਦ ਲਈ ਵੋਟਾਂ ਮੰਗਣ ਬਾਬਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੇ ਘਰ ਪੁੱਜੇ। ਉਨ੍ਹਾਂ ਨੇ ਇੱਕ ਘੰਟਾ ਬੈਂਸ ਭਰਾਵਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਸ ਮਗਰੋਂ ਬੈਂਸ ਭਰਾਵਾਂ ਨੇ ਐਲਾਨ ਕੀਤਾ ਕਿ ਉਹ ਰਾਮ ਨਾਥ ਕੋਵਿੰਦ ਨੂੰ ਹੀ ਸਮਰਥਨ ਦੇਣਗੇ।

ਲੁਧਿਆਣਾ ਵਿੱਚ ਬੈਂਸ ਭਰਾਵਾਂ ਨੂੰ ਮਿਲਦੇ ਹੋਏ ਵਿਜੇ ਸਾਂਪਲਾ

ਲੁਧਿਆਣਾ ਵਿੱਚ ਬੈਂਸ ਭਰਾਵਾਂ ਨੂੰ ਮਿਲਦੇ ਹੋਏ ਵਿਜੇ ਸਾਂਪਲਾ

ਬੰਦ ਕਮਰਾ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਦੋਵਾਂ ਭਰਾਵਾਂ ਨੇ ਆਪਣੀਆਂ ਵੋਟਾਂ ਐਨਡੀਏ ਉਮੀਦਵਾਰ ਨੂੰ ਦੇਣ ਦਾ ਵਾਅਦਾ ਕੀਤਾ ਹੈ। ਇਸ ਬਾਬਤ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਮੰਤਰੀ ਵਿਜੈ ਸਾਂਪਲਾ ਉਨ੍ਹਾਂ ਕੋਲ ਆਏ ਸਨ। ਉਨ੍ਹਾਂ ਨੇ ਮੀਟਿੰਗ ਦੌਰਾਨ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਅਹੁਦੇ ਦੇ ਐਨਡੀਏ ਉਮੀਦਵਾਰ ਲਈ ਸਮਰਥਨ ਮੰਗਿਆ ਹੈ ਤੇ ਲੋਕ ਇਨਸਾਫ਼ ਪਾਰਟੀ ਨੇ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਦੋਵੇਂ ਵੋਟਾਂ ਐਨਡੀਏ ਉਮੀਦਵਾਰਾਂ ਦੇ ਹੱਕ ਵਿੱਚ ਹੀ ਜਾਣਗੀਆਂ। ਬੈਂਸ ਨੇ ਆਖਿਆ ਕਿ ਕਾਂਗਰਸ ਦੀ ਸਰਕਾਰ ਨੇ ਤਿੰਨ ਮਹੀਨਿਆਂ ਵਿੱਚ ਸੂਬੇ ਦਾ ਬੁਰਾ ਹਾਲ ਕਰ ਦਿੱਤਾ ਹੈ, ਇਸ ਲਈ ਉਹ ਐਨਡੀਏ ਨੂੰ ਸਮਰਥਨ ਦੇਣਗੇ। ਇਸ ਮੌਕੇ ਵਿਜੈ ਸਾਂਪਲਾ ਨੇ ਵੀ ਪੁਸ਼ਟੀ ਕੀਤੀ ਕਿ ਉਹ ਐਨਡੀਏ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਸਮਰਥਨ ਬਾਰੇ ਬੈਂਸ ਭਰਾਵਾਂ ਨੂੰ ਮਿਲੇ ਸਨ ਤੇ ਉਨ੍ਹਾਂ ਨੇ ਸਮਰਥਨ ਦਾ ਭਰੋਸਾ ਦਿੱਤਾ ਹੈ। ਇਸ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ‘ਆਪ’ ਨਾਲ ਗੱਠਜੋੜ ਬਰਕਰਾਰ ਰਹੇਗਾ ਪਰ ਉਹ ਰਾਸ਼ਟਰਪਤੀ ਅਹੁਦੇ ਲਈ ਐਨਡੀਏ ਉਮੀਦਵਾਰ ਦਾ ਸਾਥ ਹੀ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਿਸ ਨੂੰ ਸਮਰਥਨ ਦੇਵੇਗੀ, ਇਸ ਬਾਰੇ ਉਹ ਕੁੱਝ ਨਹੀਂ ਕਹਿ ਸਕਦੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,