ਪਟਿਆਲਾ: ਪੰਜਾਬੀ ਮੂਲ ਦੇ ਕੈਨੇਡੀਅਨ ਪੱਤਰਕਾਰ ਬਲਤੇਜ ਪਨੂੰ ਨੂੰ ਅੱਜ ਜਿਲ੍ਹਾ ਮੈਜੀਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਤੇ ਭੇਜ ਦਿੱਤਾ ਹੈ।ਬਲਤੇਜ ਪਨੂੰ ਦੇ ਵਕੀਲ ਮਨੋਜ ਕੁਮਾਰ ਅਨੁਸਾਰ ਪੁਲਿਸ ਵੱਲੋਂ ਦੋ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ ਜਿਸ ਦਾ ਉਨ੍ਹਾਂ ਵੱਲੋਂ ਵਿਰੋਧ ਕਰਨ ਤੇ ਅਦਾਲਤ ਨੇ ਪਨੂੰ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਸੁਣਾਏ।
ਅੱਜ ਅਦਾਲਤ ਵਿੱਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਬਲਤੇਜ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ ਤੇ ਜਲੀਲ ਕੀਤਾ ਜਿਾ ਰਿਹਾ ਹੈ।ਉਹ ਕਨੇਡਾ ਦੀ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਕੇਸ ਵਿੱਚ ਸਿੱਧੀ ਸ਼ਮੂਲੀਅਤ ਕਰੇ।
ਜਿਕਰਯੌਗ ਹੈ ਕਿ ਪੰਜਾਬ ਸਰਕਾਰ ਦੀ ਕਾਰਜ਼ਸ਼ੈਲੀ ਦੀ ਤਿੱਖੀ ਅਲੋਚਨਾ ਕਰਨ ਵਾਲੇ ਕੈਨੇਡੀਅਨ ਪੱਤਰਕਾਰ ਬਲਤੇਜ ਪਨੂੰ ਨੂੰ ਪੁਲਿਸ ਨੇ ਬਲਾਤਕਾਰ ਦੇ ਕੇਸ ਵਿੱਚ ਵਿੱਚ ਗ੍ਰਿਫਤਾਰ ਕੀਤਾ ਸੀ।
ਪੰਜਾਬੀ ਟ੍ਰਿਬਿਊਨ ਅਖਬਾਰ ਵਿੱਚ ਨਸ਼ਰ ਖਬਰ ਅਨੁਸਾਰ ਬਲਤੇਜ ਪੰਨੂ ਨੇ ਕੇਸ ਪਿੱਛੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਹੱਥ ਹੋਣ ਦੇ ਦੋਸ਼ ਲਾਏ ਹਨ।