ਲੁਧਿਆਣਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਲੁਧਿਆਣਾ ਜੇਲ੍ਹ ਵਿਚ ਬੰਦ ਇਕ ਵਿਅਕਤੀ ਨੂੰ ਜੇਲ੍ਹ ਵਿਚ ਨਜ਼ਰਬੰਦ ਕੁਝ ਕੈਦੀਆਂ ਵਲੋਂ ਕੁੱਟਿਆ ਗਿਆ ਹੈ। ਅਖ਼ਬਾਰੀ ਖ਼ਬਰਾਂ ਅਨੁਸਾਰ ਇਹ ਘਟਨਾ ਬੀਤੇ ਕਲ੍ਹ ਸ਼ਾਮ 6 ਵਜੇ ਦੇ ਕਰੀਬ ਵਾਪਰੀ।
ਸੂਤਰਾਂ ਮੁਤਾਬਿਕ ਜਗਜੀਤ ਸਿੰਘ ਵਲੋਂ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਬਸ਼ੌਰੀ ਵਿਖੇ ਕੀਤੀ ਗਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਜੇਲ੍ਹ ਵਿਚ ਬੰਦ ਉਪਰੋਕਤ ਮੁੰਡਿਆਂ ਨੇ ਇਹ ਮਾਰਕੁੱਟ ਕੀਤੀ।
ਸੂਤਰਾਂ ਦੇ ਦੱਸਣ ਮੁਤਾਬਿਕ ਇਸ ਘਟਨਾ ਤੋਂ ਬਾਅਦ ਜੇਲ੍ਹ ਅਧਿਕਾਰੀਆਂ ਨੇ ਹਰਸਿਮਰਨਦੀਪ ਸਿੰਘ ਅਤੇ ਬਾਕੀ ਮੁੰਡਿਆਂ ਨਾਲ ਕੁੱਟਮਾਰ ਕੀਤੀ ਤੇ ਸਜ਼ਾ ਵਜੋਂ ਉਨ੍ਹਾਂ ਨੂੰ ਕੋਠੜੀਆਂ ਵਿਚ ਬੰਦ ਕਰ ਦਿੱਤਾ।