September 13, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਬਹਿਬਲ ਕਲਾਂ ਗੋਲੀ ਕਾਂਡ ਵਿਚ ਦੋਸ਼ੀ ਐਸਐਸਪੀ ਚਰਨਜੀਤ ਸ਼ਰਮਾ, ਐਸਐਚਓ ਅਮਰਜੀਤ ਸਿੰਘ ਅਤੇ ਐਸਐਸਪੀ ਰਘਬੀਰ ਸਿੰਘ ਸੰਧੂ ਖਿਲਾਫ ਕਿਸੇ ਵੀ ਤਰ੍ਹਾਂ ਦੀ ਕਾਰਵਾਈ ‘ਤੇ ਰੋਕ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਪਰੋਕਤ ਤਿੰਨਾਂ ਦੋਸ਼ੀ ਪੁਲਿਸ ਅਪਸਰਾਂ ਵਲੋਂ ਪਾਈ ਗਈ ਅਪੀਲ ‘ਤੇ ਉਨ੍ਹਾਂ ਦੇ ਪੱਖ ਵਿਚ ਹੁਕਮ ਸੁਣਾਉਂਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ 20 ਸਤੰਬਰ ਵਾਲੇ ਦਿਨ ਜਵਾਬ ਦੇਣ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਦੇ ਅਧਾਰ ‘ਤੇ ਉਪਰੋਕਤ ਤਿੰਨਾਂ ਅਫਸਰਾਂ ਨੂੰ ਬਹਿਬਲ ਕਲਾਂ ਗੋਲੀ ਕਾਂਡ ਲਈ ਦੋਸ਼ੀ ਪਾਇਆ ਗਿਆ ਹੈ।
Related Topics: Behbal Kalan Goli Kand, Charanjit Sharma, Punjab and Haryana High Court, Punjab Police