ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ » ਸਿੱਖ ਖਬਰਾਂ

ਭਾਈ ਬਲਦੇਵ ਸਿੰਘ ਵਡਾਲਾ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਬਰਖਾਸਤ

April 1, 2016 | By

ਅੰਮ੍ਰਿਤਸਰ (31 ਮਾਰਚ, 2015): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਾਗੀ ਸੁਰਾਂ ਰੱਖਣ ਵਾਲੇ ਸ਼੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਅੱਜ ਅਨੁਸ਼ਾਸ਼ਨਹੀਣਤਾ ਦੇ ਦੋਸ਼ਾਂ ਅਧੀਨ ਬਰਖਾਸਤ ਕਰ ਦਿੱਤਾ ਹੈ।

ਪੰਜ ਸਿੰਘ ਸਾਹਿਬਾਨ ਵਲੋਂ ਡੇਰਾ ਮੁਖੀ ਨੂੰ ਮੁਆਫ਼ੀ ਦੇ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਤੇ ਜਥੇਦਾਰਾਂ ਦੀ ਕਾਰਜ ਪ੍ਰਣਾਲੀ ਨੂੰ ਸਵਾਲਾਂ ਦੇ ਘੇਰੇ ‘ਚ ਲਿਆਉਣ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਤਕਾਲੀ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਪਹਿਲਾਂ ਤਬਾਦਲੇ ਦੀ ਸਜ਼ਾ ਦੇਣ ਉਪਰੰਤ ਹੁਣ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਨੇ ਅਨੁਸਾਸ਼ਣਹੀਣਤਾ ਦੇ ਦੋਸ਼ਾਂ ਤਹਿਤ ਬਰਖਾਸਤ ਕਰ ਦਿੱਤਾ ਹੈ।

ਸ਼੍ਰੌਮਣੀ ਕਮੇਟੀ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਭਾਈ ਵਡਾਲਾ ਅਤੇ ਹਮਾਇਤੀ ਸੰਗਤ

ਸ਼੍ਰੌਮਣੀ ਕਮੇਟੀ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਭਾਈ ਵਡਾਲਾ ਅਤੇ ਹਮਾਇਤੀ ਸੰਗਤ

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਪੰਜ ਪਿਆਰਿਆਂ ਵਜੋਂ ਸੇਵਾ ਨਿਭਾਅ ਰਹੇ ਮੁਲਾਜ਼ਮਾਂ ‘ਚੋਂ ਚਾਰ ਨੂੰ ਵੀ ਸੇਵਾ-ਮੁਕਤ ਕੀਤਾ ਗਿਆ ਸੀ।

ਭਾਈ ਵਡਾਲਾ ਵੱਲੋਂ ਅੱਜ ਆਪਣੀ ਜਥੇਬੰਦੀ ਸਿੱਖ ਸਦਭਾਵਨਾ ਦਲ ਦੇ ਮੈਂਬਰਾਂ ਸਮੇਤ ਸ਼੍ਰੋਮਣੀ ਕਮੇਟੀ ਵਲੋਂ ਮੀਰੀ ਪੀਰੀ ਟਰੱਸਟ ਲਈ 104 ਕਰੋੜ ਰੁਪਏ ਰੱਖਣ ਵਿਰੁੱਧ ਮੁੱਖ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਜਾ ਰਿਹਾ ਸੀ, ਜਦਕਿ ਇਸ ਦੌਰਾਨ ਹੀ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਤੋਂ ਬਰਖਾਸਤ ਕਰਨ ਦਾ ਫ਼ੈਸਲਾ ਲਿਆ ਗਿਆ।

ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਅੱਜ ਬਜਟ ਮੀਟਿੰਗ ਉਪਰੰਤ ਭਾਈ ਵਡਾਲਾ ਦੀ ਬਰਖਾਸਤਗੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੇਵਾ ਨਿਯਮਾਂ ‘ਚ ਇਸ ਕਦਰ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,