Site icon Sikh Siyasat News

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੀ ਨਿਯੂਕਤੀ ਦਾ ਵਿਰੋਧ ਕਰਨ ਵਾਲੇ ਭਾਈ ਬਲਦੇਵ ਸਿੰਘ ਵਡਾਲਾ ਦੀ ਕੀਤੀ ਬਦਲੀ

ਅੰਮਿ੍ਤਸਰ ( 11 ਸਤੰਬਰ, 2025): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸੂਲਾਂ ਨੂੰ ਦਰਕਿਾਨਰ ਕਰਦਿਆਂ ਠੇਕੇ ‘ਤੇ ਰੱਖੇ ਗਏ ਸ਼੍ਰੋਮਣੀ ਕਮੇਟੀ ਦਾ ਸੰਵਿਧਾਨਕ ਵਿਰੋਧ ਕਰਨ ਵਾਲਿਆ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਭਾਈ ਬਲਦੇਵ ਸਿੰਘ ਵਡਾਲਾ

ਮੁੱਖ ਸਕੱਤਰ ਦੀ ਨਿਯੁਕਤੀ ਧਰਨਾ ਦੇ ਕੇ ਰੋਸ ਮੁਜ਼ਾਹਰਾ ਕਰਨ ਵਾਲੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਵਡਾਲਾ ਨੂੰ ਸ਼ੋ੍ਰਮਣੀ ਕਮੇਟੀ ਨੇ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਰਾਹੀਂ ਪੱਤਰ ਨੰਬਰ 7201 ਤਹਿਤ ਹੁਕਮ ਨੰਬਰ 3100 ਅਨੁਸਾਰ ਸੰਸਥਾ ਦੇ ਖਿਲਾਫ਼ ਬੋਲਣ ਅਤੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਲਗਾਉਂਦਿਆਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਹਰਿਆਣਾ ਜੀਂਦ ਵਿਖੇ ਤਬਦੀਲ ਕਰ ਦਿੱਤਾ ਹੈ ।

ਭਾਈ ਵਡਾਲਾ ਦੀਆਂ ਕੀਰਤਨ ਸੇਵਾਵਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਸਕੱਤਰ ਦੀ ਨਿਯੁਕਤੀ ਵਾਲੇ ਦਿਨ ਤੋਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਪਰ ਹੁਣ ਉਨ੍ਹਾਂ ਖਿਲਾਫ਼ ਬਦਲਾਲਊ ਸਿੱਧਾ ਫਰਮਾਨ ਜਾਰੀ ਕਰ ਦਿੱਤਾ ਗਿਆ ਹੈ ।

ਉਨ੍ਹਾਂ ਨੂੰ ਅੱਜ ਡਿਊਟੀ ਤੋਂ ਫਾਰਗ ਕਰਦਿਆਂ ਕੱਲ੍ਹ ਸਵੇਰੇ ਗੁਰਦੁਆਰਾ ਸਾਹਿਬ ਜੀਂਦ ਵਿਖੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ । ਭਾਈ ਵਡਾਲਾ ਨੇ ਮੁੱਖ ਸਕੱਤਰ ਦੀ ਨਿਯੁਕਤੀ ਨੂੰ ਗੁਰਦੁਆਰਾ ਐਕਟ ਅਤੇ ਸਿੱਖ ਰਵਾਇਤਾਂ ਦੇ ਵਿਰੁੱਧ ਦੱਸਦਿਆਂ ਰੋਸ ਵਿਖਾਵਾ ਕੀਤਾ ਸੀ, ਜਿਸ ਦੀ ਉਨ੍ਹਾਂ ਨੂੰ ਸਜ਼ਾ ਮਿਲੀ ਦੱਸੀ ਜਾ ਰਹੀ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version